ਦਿੱਲੀ,31 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਨਵੀਂ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਨੋਟਿਸ ਭੇਜਿਆ ਹੈ,ਈਡੀ (ED) ਨੇ ਸੋਮਵਾਰ (30 ਅਕਤੂਬਰ) ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ,ਇਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਦਿੱਲੀ ਸ਼ਰਾਬ ਨੀਤੀ ਮਾਮਲੇ (Delhi Liquor Policy Matters) ‘ਚ ਜ਼ਮਾਨਤ ਲਈ ਸੁਪਰੀਮ ਕੋਰਟ (Supreme Court) ਪਹੁੰਚੇ ਆਮ ਆਦਮੀ ਪਾਰਟੀ ਸਰਕਾਰ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
‘ਆਪ’ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਨਵੀਂ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ‘ਚ ਪੁੱਛਗਿੱਛ ਲਈ ਨੋਟਿਸ ਭੇਜਿਆ ਗਿਆ ਹੈ,ਇਸ ਤੋਂ ਪਹਿਲਾਂ ਸੀਬੀਆਈ (CBI) ਨੇ ਅਪਰੈਲ ਮਹੀਨੇ ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਮਿਲਣ ‘ਤੇ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਜਿਸ ਤਰ੍ਹਾਂ ਈਡੀ (ED) ਨੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਤਰੀਕ ਦਾ ਸੰਮਨ ਭੇਜਿਆ ਹੈ,ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਕੇਂਦਰ ਸਰਕਾਰ ਚਾਹੁੰਦੀ ਹੈ,ਕਿਸੇ ਵੀ ਤਰੀਕੇ ਨਾਲ ਆਮ ਆਦਮੀ ਪਾਰਟੀ ਨੂੰ ਤਬਾਹ ਕੀਤਾ ਜਾਵੇ,ਇਸ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਣ ਅਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।