Editor-In-Chief

spot_imgspot_img

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ,ਸੋਹਾਣਾ ਦੇ ਸਾਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ

Date:

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ,ਸੋਹਾਣਾ ਦੇ ਸਾਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ

ਮੋਹਾਲੀ,੧੪ ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦੇ ਸਾਲਾਨਾ ਗੁਰਮ ਸਮਾਗਮ ਦੇ ਦੂਜੇ ਦਿਨ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਦੀ ਯਾਦ ਵਿਚ ਹਰ ਸਾਲ ਕਰਵਾਏ ਜਾਂਦੇ ਇਸ ਸਮਾਗਮ ਵਿਚ ਗੁਰੂ ਦੀ ਬਾਣੀ ਨਾਲ ਜੁੜਦੇ ਹੋਏ ਵੱਡੀ ਗਿਣਤੀ ਵਿਚ ਧਾਰਮਿਕ ਸਮਾਗਮ ਸ਼ਾਮ ਪੰਜੇ ਵਜੇ ਸ਼ੁਰੂ ਹੋ ਕੇ ਰਾਤ ਗਿਆਰਾਂ ਵਜੇ ਤਕ ਗੁਰਬਾਣੀ ਦਾ ਸਰਵਣ ਕੀਤਾ।

ਇਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕਾਂ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਿਆ। ਜਿਨ੍ਹਾਂ ਵਿਚ ਕਿ ਸਮੂਹ ਸਾਧ ਸੰਗਤ ਨੂੰ ਗੁਰਬਾਣੀ ਨਾਲ ਜੋੜਨ ਲਈ ਭੈਣ ਰਵਿੰਦਰ ਕੌਰ ਵੱਲੋਂ ਸਿਮਰਨ ਸਾਧਨਾ ਕੀਤੀ ਗਈ। ਜਦ ਕਿ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਖੰਨਾ ਵਾਲੇ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ , ਭਾਈ ਜਬਰਤੋੜ ਸਿੰਘ, ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬਅਤੇ ਭਾਈ ਅਨੰਤ ਵੀਰ ਸਿੰਘ ਯੂ ਐੱਸ ਏ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

Gurdwara Gurshabd Parkash Akal Ashram

ਇਸ ਦੇ ਨਾਲ ਹੀ ਇਨ੍ਹਾਂ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਨ ਫਤਿਹ ਟੀ ਵੀ ਚੈਨਲ, ਚੜ੍ਹਦੀ ਕਲਾ ਟਾਈਮ ਟੀ ਵੀ, ਸੰਗਤ ਟੀ ਵੀ ਅਤੇ ਯੂ ਟਿਊਬ ਤੇ ਬਾਣੀ ਡੋਟ ਨੈੱਟ ਤੇ ਕੀਤਾ ਜਾ ਰਿਹਾ ਹੈ। ਜਿਸ ਨਾਲ ਦੇਸ਼ ਵਿਦੇਸ਼ ਦੂਰ ਥਾਵਾਂ ਤੇ ਸੰਗਤ ਨੇ ਵੀ ਗੁਰੁ ਕੀ ਇਲਾਹੀ ਬਾਣੀ ਦਾ ਅਨੰਦ ਮਾਣਿਆ। ਭਾਈ ਦਵਿੰਦਰ ਸਿੰਘ ਖ਼ਾਲਸਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਇਸ ਧਾਰਮਿਕ ਸਮਾਗਮ ਵਿਚ ਕੱਲ੍ਹ ਅਖੀਰੀ ਦਿਨ ਜਿੱਥੇ ਵੱਡੀ ਪੱਧਰ ਤੇ ਸੰਗਤਾਂ ਇਸ ਸਮਾਗਮ ਨਾਲ ਜੁੜ ਰਹੀਆਂ ਹਨ।

Gurdwara Gurshabd Parkash Akal Ashram

ਇਸ ਦੇ ਨਾਲ ਹੀ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨ ਸੁਲਤਾਨ ਸਿੰਘ ਜਥੇਦਾਰ ਸ਼੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਜੀ ਐਡੀਸ਼ਨਲ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਹਾਜ਼ਰੀ ਭਰ ਰਹੇ ਹਨ।ਇਸ ਸਬੰਧੀ ਜਾਣਕਾਰੀ ਸਾਂਝੀ ਦੇ ਹੋਏ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ’ ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆਂ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਨੇ ਆਰੰਭ ਕੀਤਾ ਸੀ ਉਸ ਤੇ ਚਲਦੇ ਹੋਏ ਸੋਹਾਣਾ ਹਸਪਤਾਲ ਵੱਡੇ ਪੱਧਰ ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ।

Gurdwara Gurshabd Parkash Akal Ashram

ਟਰੱਸਟ ਦੇ ਸਕੱਤਰ ਸ.ਗੁਰਮੀਤ ਸਿੰਘ ਜੀ ਨੇ ਦੱਸਿਆਂ ਕਿ ਪੰਥ ਰਤਨ ਭਾਈ ਜਸਵੀਰ ਸਿੰਘ ਜੀ ਖ਼ਾਲਸਾ ਖੰਨੇ ਵਾਲਿਆਂ ਵੱਲੋਂ ਲੋਕ ਸੇਵਾ ਵਿਚ ਕੀਤੇ ਜਾ ਰਹੇ ਹਰ ਉਪਰਾਲੇ ਨੂੰ ਉਸ ਸਮੇਂ ਹੀ ਸਫਲ ਮੰਨਿਆਂ ਜਾ ਸਕਦਾ ਹੈ ਜਦ ਇਸ ਹਸਪਤਾਲ ਵਿਚ ਇਲਾਜ ਲਈ ਆਉਣ ਵਾਲਾ ਹਰ ਵਿਅਕਤੀ ਵਾਪਸ ਜਾਂਦੇ ਹੋਏ ਆਪਣੇ ਚਿਹਰੇ ‘ਤੇ ਮੁਸਕਰਾਹਟ ਲੈ ਕੇ ਆਵੇਗਾ। ਇਸ ਸਮਾਗਮ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਚਲਾਇਆਂ ਗਿਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...