Editor-In-Chief

spot_imgspot_img

ਸਾਬਕਾ ਵਿਧਾਇਕ ਜੋਗਿੰਦਰ ਪਾਲ ਪਠਾਨਕੋਟ ਦੀ ਅਦਾਲਤ ‘ਚ ਪੇਸ਼,14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ

Date:

ਪਠਾਨਕੋਟ,30 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਕੱਲ੍ਹ ਦੇਰ ਸ਼ਾਮ ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ (Former MLA Joginder Pal) ਨੂੰ ਪਠਾਨਕੋਟ ਦੀ ਪੁਲਿਸ ਨੇ ਨਾਜਾਇਜ਼ ਮਾਈਨਿੰਗ (Illegal Mining) ਅਤੇ ਪੁਲਿਸ ਨਾਲ ਦੁਰਵਿਵਹਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ,ਉਹ ਬੀਤੀ ਦੇਰ ਰਾਤ ਤੋਂ ਪੁਲਿਸ ਹਿਰਾਸਤ ਵਿਚ ਹਸਪਤਾਲ ਦੇ ਬੈੱਡ ’ਤੇ ਪਏ ਸਨ ਅਤੇ ਅੱਜ ਬਾਅਦ ਦੁਪਹਿਰ ਉਹਨਾਂ ਨੂੰ ਮਾਣਯੋਗ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ।

ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ,ਅਦਾਲਤ ਦੇ ਬਾਹਰ ਜੋਗਿੰਦਰ ਪਾਲ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ, ਉਥੇ ਹੀ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਾਏ ਗਏ,ਸਮਰਥਕਾਂ ਨੇ ਕਿਹਾ ਕਿ ਜੋਗਿੰਦਰ ਪਾਲ ਸਿਰਫ਼ ਸਿਆਸਤ ਦਾ ਸ਼ਿਕਾਰ ਹੋ ਰਿਹਾ ਹੈ,ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਪਠਾਨਕੋਟ (Pathankot) ਜ਼ਿਲ੍ਹੇ ਵਿਚ ਰਾਵੀ ਨਦੀ ਦੇ ਨੇੜੇ ਇੱਕ ਕਰੱਸ਼ਰ ਸਾਈਟ ਦਾ ਮਾਲਕ ਹੈ।

ਇਹ ਸਾਈਟ ਜੋਗਿੰਦਰ ਪਾਲ ਦੀ ਪਤਨੀ ਦੇ ਨਾਂ ‘ਤੇ ਹੈ,ਸ਼ੁੱਕਰਵਾਰ ਨੂੰ ਮਾਈਨਿੰਗ ਵਿਭਾਗ ਨੂੰ ਇਸ ਜਗ੍ਹਾ ‘ਤੇ ਨਾਜਾਇਜ਼ ਮਾਈਨਿੰਗ (Illegal Mining) ਹੋਣ ਦੀ ਸੂਚਨਾ ਮਿਲੀ ਸੀ,ਮਾਈਨਿੰਗ ਵਿਭਾਗ ਦੇ ਅਧਿਕਾਰੀ ਐਸ.ਡੀ.ਓ ਦੀ ਅਗਵਾਈ ਵਿਚ ਮੌਕੇ ’ਤੇ ਪੁੱਜੇ ਤਾਂ ਸਾਬਕਾ ਵਿਧਾਇਕ ਜੋਗਿੰਦਰ ਪਾਲ (Former MLA Joginder Pal) ਪਹਿਲਾਂ ਹੀ ਉਥੇ ਮੌਜੂਦ ਸਨ,ਮੌਕੇ ‘ਤੇ ਨਜਾਇਜ਼ ਮਾਈਨਿੰਗ ਹੁੰਦੀ ਦੇਖ ਕੇ ਐਸ.ਡੀ.ਓ (SDO) ਨੇ ਪੋਕਲੇਨ ਮਸ਼ੀਨ ਅਤੇ ਟਿੱਪਰ ਜ਼ਬਤ ਕਰ ਲਿਆ ਤੇ ਜੋਗਿੰਦਰਪਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...