Editor-In-Chief

spot_imgspot_img

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ,ਅੱਜ ਸਵੇਰੇ ਹਰਿਮੰਦਰ ਸਾਹਿਬ ਜੀ ਵਿਖੇ ਨਗਰ ਕੀਰਤਨ ਸਜਾਇਆ ਗਿਆ

Date:

ਅੰਮ੍ਰਿਤਸਰ ਸਾਹਿਬ,16 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ (Guru Arjan Dev Ji,The Fifth Guru of The Sikhs) ਨੇ 1604 ਵਿੱਚ ਅੱਜ ਦੇ ਦਿਨ ਹਰਿਮੰਦਰ ਸਾਹਿਬ ਜੀ ਵਿੱਚ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਜੀ (Guru Granth Sahib JI) ਦਾ ਪ੍ਰਕਾਸ਼ ਕੀਤਾ ਸੀ,ਉਦੋਂ ਤੋਂ ਹਰ ਸਾਲ ਹਰਿਮੰਦਰ ਸਾਹਿਬ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ।

ਅੱਜ ਸਵੇਰੇ ਹਰਿਮੰਦਰ ਸਾਹਿਬ ਜੀ (Harmandir Sahib Ji) ਵਿਖੇ ਨਗਰ ਕੀਰਤਨ ਸਜਾਇਆ ਗਿਆ,ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਲਈ ਅੱਜ ਪੂਰੇ ਹਰਿਮੰਦਰ ਸਾਹਿਬ ਜੀ ਨੂੰ ਸੁਗੰਧਿਤ ਫੁੱਲਾਂ ਨਾਲ ਸਜਾਇਆ ਗਿਆ ਹੈ,ਸਜਾਵਟ ਲਈ ਵੱਖ-ਵੱਖ ਕਿਸਮਾਂ ਦੇ ਫੁੱਲ ਲਗਾਏ ਗਏ ਹਨ,ਅੱਜ ਸ਼ਾਮ ਨੂੰ ਹਰਿਮੰਦਰ ਸਾਹਿਬ ਜੀ ਵਿੱਚ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਜਾਵੇਗੀ।

ਜਿਸ ਨੂੰ ਦੇਖਣ ਲਈ ਲੱਖਾਂ ਦੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ,ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋ ਰਹੀਆਂ ਹਨ,ਗੁਰੂ ਅਰਜੁਨ ਦੇਵ ਜੀ ਨੇ 1570 ਈਸਵੀ ਵਿੱਚ ਗੁਰੂ ਰਾਮਦਾਸ ਜੀ ਦੁਆਰਾ ਬਣਾਏ ਅੰਮ੍ਰਿਤਸਰ ਸਰੋਵਰ ਦੇ ਮੱਧ ਵਿੱਚ ਹਰਿਮੰਦਰ ਸਾਹਿਬ ਜੀ ਗੁਰਦੁਆਰੇ ਦੀ ਨੀਂਹ ਰੱਖੀ ਸੀ,ਜੋ ਇਸ ਸਮੇਂ ਦਰਬਾਰ ਸਾਹਿਬ ਜੀ ਵਜੋਂ ਜਾਣਿਆ ਜਾਂਦਾ ਹੈ,ਇਸ ਗੁਰਦੁਆਰੇ ਦੀ ਨੀਂਹ ਲਾਹੌਰ ਦੇ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ (Sufi saint Sai Mian Mir ji) ਨੇ ਰੱਖੀ ਸੀ,ਮੰਨਿਆ ਜਾਂਦਾ ਹੈ ਕਿ ਲਗਭਗ 400 ਸਾਲ ਪੁਰਾਣੇ ਇਸ ਗੁਰਦੁਆਰੇ ਦਾ ਨਕਸ਼ਾ ਗੁਰੂ ਅਰਜਨ ਦੇਵ ਜੀ ਨੇ ਖੁਦ ਤਿਆਰ ਕੀਤਾ ਸੀ।

First Prakash Purab of Sri Guru Granth Sahib Ji

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...