Editor-In-Chief

spot_imgspot_img

ਵਕੀਲ ਤਸ਼ੱਦਦ ਮਾਮਲੇ ‘ਤੇ ਲੁਧਿਆਣਾ CP ਦੀ ਅਗਵਾਈ ਹੇਠ SIT ਦਾ ਗਠਨ

Date:

ਲੁਧਿਆਣਾ, 28 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ ਤੇ ਹਰਿਆਣਾ ਬਾਰ ਕੌਂਸਲ ਨੇ ਵਕੀਲਾਂ ਦੀ ਹੜਤਾਲ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ,ਬਾਰ ਕੌਂਸਲ ਦੇ ਚੇਅਰਮੈਨ ਐਡਵੋਕੇਟ ਅਸ਼ੋਕ ਸਿੰਗਲਾ ਨੇ ਪੰਜਾਬ,ਹਰਿਆਣਾ,ਚੰਡੀਗੜ੍ਹ ਦੇ ਸਾਰੇ ਵਕੀਲਾਂ ਨੂੰ ਅੱਜ ਤੋਂ ਕੰਮ ‘ਤੇ ਪਰਤਣ ਲਈ ਕਿਹਾ ਹੈ,ਬਾਰ ਐਸੋਸੀਏਸ਼ਨ (Bar Association) ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਵਿਸਤ੍ਰਿਤ ਤੌਰ ‘ਤੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਜਿਸ ਵਿਚ ਮੁਕਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਐਡਵੋਕੇਟ ਦੀ ਬਿਨਾਂ ਸ਼ਰਤ ਰਿਹਾਈ ਤੇ ਮੁਕਤਸਰ ਦੇ ਐੱਸਐੱਸਪੀ (SSP) ਨੂੰ ਬਦਲਣ ਦੀ ਮੰਗ ਕੀਤੀ ਜਿਸ ‘ਤੇ ਵੀ ਸਰਕਾਰ ਨੇ ਸਹਿਮਤੀ ਪ੍ਰਗਟਾਈ।

ਉਨ੍ਹਾਂ ਦੇ ਨਾਲ ਡੀਸੀਪੀ ਡਿਟੈਕਟਿਵ ਲੁਧਿਆਣਾ ਹਰਮੀਤ ਸਿੰਘ ਹੁੰਦਲ,ਏਡੀਸੀਪੀ ਸਿਟੀੑ3 ਸੋਹੇਲ ਕਾਸਿਮ ਮੀਰ ਤੇ ਐੱਸਪੀ ਇਨਵੈਸਟੀਗੇਸ਼ਨ ਸੰਗਰੂਰ ਪਲਵਿੰਦਰ ਸਿੰਘ ਚੀਮਾ ਮੈਂਬਰ ਹੋਣਗੇ,ਇਹ ਸਿਟ ਏਡੀਜੀਪੀ ਜਸਕਰਨ ਸਿੰਘ ਨੂੰ ਰਿਪੋਰਟ ਕਰੇਗੀ,ਸਰਕਾਰ ਦੀ ਇਸ ਕਾਰਵਾਈ ‘ਤੇ ਬਾਰ ਕੌਂਸਲ ਨੇ ਸੰਤੁਸ਼ਟੀ ਜ਼ਾਹਿਰ ਕੀਤੀ ਹੈ ਜਿਸ ਦੇ ਬਾਅਦ ਕੰਮਕਾਜ ਠੱਪ ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲੈ ਲਿਆ ਗਿਆ ਹੈ।

ਪੰਜਾਬ ਸਰਕਾਰ (Punjab Govt) ਨੇ ਮਾਮਲੇ ਦੀ ਜਾਂਚ ਲਈ ਸਿਟ ਗਠਿਤ ਕਰ ਦਿੱਤੀ ਹੈ,ਡੀਜੀਪੀ ਗੌਰਵ ਯਾਦਵ (DGP Gaurav Yadav) ਦੇ ਹੁਕਮ ਮੁਤਾਬਕ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ (Police Commissioner Mandeep Singh Sidhu) ਇਸ ਦੀ ਅਗਵਾਈ ਕਰਨਗੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...