Editor-In-Chief

spot_imgspot_img

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਜਾ ਸਕਦੀ ਵੱਡੀ ਜ਼ਿੰਮੇਵਾਰੀ,ਬਣਾਇਆ ਜਾ ਸਕਦੈ Jammu And Kashmir ਦਾ ਰਾਜਪਾਲ

Date:

ਚੰਡੀਗੜ੍ਹ,8 ਜੁਲਾਈ,(ਹਰਪ੍ਰੀਤ ਸਿੰਘ ਜੱਸੋਵਾਲ):-  ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Captain Amarinder Singh) 81 ਸਾਲ ਦੇ ਹੋ ਚੁੱਕੇ ਹਨ। ਕਾਂਗਰਸ ਛੱਡਣ ਦੇ ਬਾਅਦ ਬਣਾਈ ਗਈ ਖੇਤਰੀ ਪਾਰਟੀ ਨੂੰ ਭੰਗ ਕਰਨ ਦੇ ਬਾਅਦ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਮੋਦੀ ਸਰਕਾਰ ਲੋਕ ਸਭਾ ਚੋਣਾਂ ਵਿਚ ਉਤਰਨ ਤੋਂ ਪਹਿਲਾਂ ਦੋ ਜਾਂ ਤਿੰਨ ਰਾਜਪਾਲਾਂ ਨੂੰ ਵੀ ਹਟਾਉਣ ‘ਤੇ ਵਿਚਾਰ ਕਰ ਰਹੀ ਹੈ ਜਿਸ ਵਿਚ ਜੰਮੂ-ਕਸ਼ਮੀਰ (Jammu And Kashmir) ਦੇ ਨਾਲ-ਨਾਲ ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ‘ਤੇ ਵੀ ਵਿਚਾਰ ਜਾਰੀ ਹੈ।ਜੰਮੂ-ਕਸ਼ਮੀਰ ਦੀ ਸਿਆਸਤ ਵਿਚ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਚਰਚਾ ਵਿਚ ਹੈ।

ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀਆਂ ਬੈਠਕਾਂ ਵਿਚ ਜ਼ਿਆਦਾ ਨਹੀਂ ਦਿਖਦੇ ਪਰ ਉਨ੍ਹਾਂ ਦੀ ਧੀ ਜੈਇੰਦਰ ਕੌਰ ਕਾਫੀ ਐਕਟਿਵ ਦਿਖ ਰਹੀ ਹੈ। ਰਾਸ਼ਟਰੀ ਤੇ ਰਾਜ ਪੱਧਰੀ ਬੈਠਕਾਂ ਵਿਚ ਜੈਇੰਦਰ ਕੌਰ ਖੁਦ ਪਹੁੰਚਦੀ ਹੈ। 2020 ਵਿਚ ਰਾਜਪਾਲ ਬਣੇ ਮਨੋਜ ਸਿਨ੍ਹਾ ਦੀ ਜਗ੍ਹਾ ਇਹ ਜ਼ਿੰਮੇਵਾਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਣ ‘ਤੇ ਵਿਚਾਰ ਚੱਲ ਰਿਹਾ ਹੈ। ਹਾਲਾਂਕਿ ਕੁਝ ਮਹੀਨੇ ਪਹਿਲਾਂ ਉਨ੍ਹਾਂ ਦੇ ਮਹਾਰਾਸ਼ਟਰ ਦੇ ਰਾਜਪਾਲ ਬਣਨ ‘ਤੇ ਵੀ ਚਰਚਾ ਹੋਈ ਸੀ ਪਰ ਬਾਅਦ ਵਿਚ ਇਸ ‘ਤੇ ਵਿਰਾਮ ਲੱਗ ਗਿਆ ਸੀ।ਬੀਤੇ ਦਿਨੀਂ ਜਾਖੜ ਦੇ ਅੰਮ੍ਰਿਤਸਰ ਦੌਰੇ ਦੌਰਾਨ ਵੀ ਜੈਇੰਦਰ ਕੌਰ ਗੋਲਡਨ ਟੈਂਪਲ (Jayinder Kaur Golden Temple) ਵਿਚ ਪਹੁੰਚੇ ਸਨ ਤੇ ਜਾਖੜ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਸਨ।ਪੰਜਾਬ ਵਿਚ ਭਾਜਪਾ 13 ਸੀਟਾਂ ‘ਤੇ ਆਪਣੇ ਉਮੀਦਵਾਰ ਉਤਾਰਨ ਦਾ ਐਲਾਨ ਕਰ ਚੁੱਕੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

11 ਦਸੰਬਰ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਵਿੱਚ ਤੇਜ਼ ਸੀਤ ਲਹਿਰ ਸ਼ੁਰੂ ਹੋ ਸਕਦੀ ਹੈ

ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਚ ਠੰਡ...

ਪੰਜਾਬ ‘ਚ ਸਵਾਈਨ ਫਲੂ ਦੀ ਦਸਤਕ

ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਚ ਪਿਛਲੇ...

10 ਦਸੰਬਰ ਤੋਂ ਸੂਬਾ ਸਰਕਾਰ ਵੱਲੋਂ ‘ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ

ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- 10 ਦਸੰਬਰ ਤੋਂ...