Editor-In-Chief

spot_imgspot_img

ਕਾਂਗਰਸ ਦੇ ਸੀਨੀਅਰ ਆਗੂ ਤੇ ਚਾਰ ਵਾਰ ਵਿਧਾਇਕ ਰਹੇ ਅਸ਼ਵਨੀ ਸੇਖੜੀ ਅੱਜ ਭਾਜਪਾ ਵਿਚ ਹੋਣਗੇ ਸ਼ਾਮਲ : ਸੂਤਰ

Date:

Chandigarh,July 16, (Harpreet Singh Jassowal):- ਕਾਂਗਰਸ ਦੇ ਸੀਨੀਅਰ ਆਗੂ ਤੇ ਚਾਰ ਵਾਰ ਵਿਧਾਇਕ ਰਹੇ ਅਸ਼ਵਨੀ ਸੇਖੜੀ (Ashwani Sekhari) ਅੱਜ ਬੀ.ਜੇ.ਪੀ. ਵਿਚ ਸ਼ਾਮਲ ਹੋਣਗੇ। ਅਸ਼ਵਨੀ ਸੇਖੜੀ ਅੱਜ ਦਿੱਲੀ ਵਿਖੇ ਭਾਜਪਾ ਦਾ ਪੱਲਾ ਫੜ ਸਕਦੇ ਹਨ। ਇਹ ਵੀ ਜਾਣਕਾਰੀ ਹੈ ਕਿ ਉਹ ਦਿੱਲੀ ਵਿਚ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦੁਪਹਿਰ ਕਰੀਬ ਸਾਢੇ 12 ਵਜੇ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਣਗੇ।

ਅਸ਼ਵਨੀ ਸੇਖੜੀ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਇਸ ਤੋਂ ਪਹਿਲਾਂ ਵੀ ਕਈ ਵੱਡੇ ਕਾਂਗਰਸੀ ਆਗੂ ਪਾਰਟੀ ਛੱਡ ਬੀ.ਜੇ.ਪੀ. ਵਿਚ ਸ਼ਾਮਲ ਹੋ ਚੁੱਕੇ ਹਨ। ਉਧਰ ਭਾਜਪਾ ਵਲੋਂ ਲਗਾਤਾਰ ਅਪਣੀ ਪਾਰਟੀ ਨੂੰ ਮਜ਼ਬੂਤੀ ਦੇਣ ‘ਤੇ ਜ਼ੋਰ ਦਿਤਾ ਜਾ ਰਿਹਾ ਹੈ,ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਅਸ਼ਵਨੀ ਸੇਖੜੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਕੰਮਕਾਜ ਤੋਂ ਸੰਤੁਸ਼ਟ ਨਹੀਂ ਹਨ ਜਿਸ ਦੇ ਚਲਦੇ ਉਹ ਕਾਂਗਰਸ ਛੱਡ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ। ਅਸ਼ਵਨੀ ਸੇਖੜੀ ਬਟਾਲਾ (Ashwani Sekhari Batala) ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਮਾਝੇ ਦੀ ਰਾਜਨੀਤੀ ਵਿਚ ਕਾਫੀ ਸਰਗਰਮ ਰਹੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...