Editor-In-Chief

spot_imgspot_img

ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ ਹੈ

Date:

ਅੰਮ੍ਰਿਤਸਰ ਸਾਹਿਬ, 27 ਅਗਸਤ (ਹਰਪ੍ਰੀਤ ਸਿੰਘ ਜੱਸੋਵਾਲ):- ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (Sachkhand Sri Darbar Sahib Amritsar) ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਰ ਕੇ ਹੋਇਆ ਹੈ। ਗਿਆਨੀ ਜਗਤਾਰ ਸਿੰਘ (Giani Jagtar Singh) ਨੇ ਆਪਣੀ ਰਿਹਾਇਸ਼ ਅੰਤਰਜਾਮੀ ਕਾਲੋਨੀ ਤਰਨਤਾਰਨ ਰੋਡ ਅੰਮ੍ਰਿਤਸਰ ’ਚ ਆਖਰੀ ਸਾਹ ਲਏ।

ਸ਼ਾਮ 6 ਵਜੇ ਦੇ ਕਰੀਬ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਨਰੈਣ ਸਿੰਘ ਵੱਲੋਂ ਦਿੱਤੀ ਗਈ। ਗਿਆਨੀ ਜਗਤਾਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ’ਚ ਮੁੱਖ ਗ੍ਰੰਥੀ ਵਜੋਂ ਲੰਮਾ ਸਮਾਂ ਸੇਵਾਵਾਂ ਦਿੱਤੀਆਂ ਤੇ ਪੰਥ ਦੀ ਸੇਵਾ ਕੀਤੀ।ਗਿਆਨੀ ਜਗਤਾਰ ਸਿੰਘ ਨੇ ਸਭ ਤੋਂ ਪਹਿਲਾਂ ਅਖੰਡ ਪਾਠੀ ਤੇ ਫਿਰ ਗ੍ਰੰਥੀ ਦੀਆਂ ਸੇਵਾਵਾਂ ਨਿਭਾਈਆਂ, ਜਿਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Darbar Sahib) ਦੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ ਬਾਅਦ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਹੈੱਡ ਗ੍ਰੰਥੀ ਵਜੋਂ ਗੁਰੂ ਤੇ ਪੰਥ ਦੀ ਸੇਵਾ ਕੀਤੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...