Editor-In-Chief

spot_imgspot_img

ਵਿਰਸਾ ਸੰਭਾਲ ਲਹਿਰ ਤਹਿਤ 8 ਤੋਂ 16 ਸਾਲ ਦੇ ਬੱਚਿਆਂ ਲਈ ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ ਕਰਵਾਏ

Date:

ਵਿਰਸਾ ਸੰਭਾਲ ਲਹਿਰ ਤਹਿਤ 8 ਤੋਂ 16 ਸਾਲ ਦੇ ਬੱਚਿਆਂ ਲਈ ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ ਕਰਵਾਏ

ਵੱਡੀ ਗਿਣਤੀ ਮੁਕਾਬਲੇ ਵਿਚ ਹਿੱਸਾ ਲੈਣ ਆਏ ਬੱਚਿਆਂ ਨੂੰ ਵੇਖ ਕੇ ਮਿਲਦਾ ਹੈ ਦਿਲ ਨੂੰ ਸਕੂਨ : ਪਰਵਿੰਦਰ ਸਿੰਘ ਸੋਹਾਣਾ

ਮੋਹਾਲੀ, 04 ਸਤੰਬਰ, (ਹਰਪ੍ਰੀਤ ਸਿੰਘ ਜੱਸੋਵਾਲ):-  ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਵੱਲੋ ਬੱਚਿਆਂ ਨੂੰ ਪੱਤਿਤਪੁਣੇ ਤੋਂ ਬਚਾਉਣ ਤੇ ਗੁਰਮਤਿ ਨਾਲ ਜੋੜਨ ਲਈ ਗੁਰਦੁਆਰਾ ਸਾਹਿਬ ਪਿੰਡ ਤੰਗੋਰੀ ਵਿਖੇ 8 ਤੋਂ ਲੈ ਕੇ 16 ਸਾਲ ਦੇ ਬੱਚਿਆਂ ਦੇ ”ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ“ ਕਰਵਾਏ ਗਏ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਜੇਤੂ ਬੱਚਿਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ।

ਵਿਰਸਾ ਸੰਭਾਲ ਲਹਿਰ

ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਬੋਲਦੇ ਹੋਏ ਕਿਹਾ ਕਿ ਇਸ ਸਮਾਗਮ ਦੀ ਵਿਲੱਖਣਤਾ ਇਹ ਰਹੀ ਕਿ ਸੈਂਕੜੇ ਬੱਚੇ ਇਨਾਂ ਮੁਕਾਬਲਿਆਂ ‘ਚ ਹਿੱਸਾ ਲੈਣ ਲਈ ਪਹੁੰਚੇ ਜਿਸਨੂੰ ਦੇਖ ਕੇ ਮਨ ਨੂੰ ਬਹੁਤ ਸਕੂਨ ਮਿਲਿਆ। ਉਨ੍ਹਾਂ ਕਿਹਾ ਕਿ ਜੋ ਕੰਮਾਂ ਆਪਣੇ ਵਿਰਸੇ ਅਤੇ ਵਿਰਾਸਤ ਨੂੰ ਵਿਸਾਰ ਦਿੰਦੀਆਂ ਹਨ ਉਹ ਕੌਮਾਂ ਅਲੋਪ ਹੋ ਜਾਂਦੀਆਂ ਹਨ ਇਸ ਲਈ ਹਰ ਸਿੱਖ ਨੂੰ ਆਪਣੇ ਧਰਮ ਅਤੇ ਵਿਰਸੇ ਦੀ ਮਜ਼ਬੂਤੀ ਲਈ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ।

ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਇਹ ਮੁਕਾਬਲੇ ਹਲਕੇ ਦੇ ਵੱਖ ਵੱਖ ਹਿੱਸਿਆਂ ‘ਚ ਕਰਵਾਏ ਜਾਣਗੇ ਅਤੇ ਪੂਰੇ ਹਲਕੇ ਵਿੱਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਾਸਤੇ ਵਿਸ਼ੇਸ਼ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੰਤਵ ਦੀ ਪ੍ਰਾਪਤੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਮੋਹਾਲੀ ਹਲਕੇ ਦੀ ਪੂਰੀ ਟੀਮ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਗੁਰਦੁਆਰਾ ਪ੍ਰੰਬਧਕ ਕਮੇਟੀ ਤੰਗੋਰੀ ਤੇ ਬੀਬੀ ਪਰਮਜੀਤ ਕੌਰ ਲਾਡਰਾਂ ਮੈਂਬਰ ਐਸ ਜੀ ਪੀ ਸੀ,ਭਾਈ ਜਤਿੰਦਰ ਸਿੰਘ ਪ੍ਰਚਾਰਕ,ਜਗਤਾਰ ਸਿੰਘ ਤੰਗੋਰੀ,ਹਰਵਿੰਦਰ ਸਿੰਘ ਨੰਬਰਦਾਰ ਸੋਹਾਣਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਕਾਰਜ ‘ਚ ਵੱਡਮੁੱਲਾ ਯੋਗਦਾਨ ਪਾਇਆ ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਕਿਸਾਨਾਂ ਅੰਦੋਲਨ ‘ਤੇ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਜਵਾਬ ਦਿੱਤਾ

ਚੰਡੀਗੜ੍ਹ, 21 ਫਰਵਰੀ 2024,(ਹਰਪ੍ਰੀਤ ਸਿੰਘ ਜੱਸੋਵਾਲ):– ਕਿਸਾਨਾਂ ਅੰਦੋਲਨ ‘ਤੇ...

ਪੰਜਾਬ ਪੁਲਿਸ ਨੇ ਕਿਸਾਨ ਤੇ ਨੌਜਵਾਨ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ

ਚੰਡੀਗੜ੍ਹ, 21 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਕਿਸਾਨਾਂ ਅਤੇ...

Farmers Protest News: ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ 5ਵੇਂ ਗੇੜ ਦੀ ਮੀਟਿੰਗ ਦਾ ਸੱਦਾ

ਨਵੀਂ ਦਿੱਲੀ, 21 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ...