Editor-In-Chief

spot_imgspot_img

ਹਰਜਿੰਦਰ ਸਿੰਘ ਧਾਮੀ ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ

Date:

ਅੰਮ੍ਰਿਤਸਰ ਸਾਹਿਬ, 08 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਬਣ ਗਏ ਹਨ,ਚੋਣ ਦੌਰਾਨ ਕੁੱਲ 137 ਵੋਟਾਂ ਪਈਆਂ,ਹਰਜਿੰਦਰ ਸਿੰਘ ਧਾਮੀ ਨੂੰ ਕੁੱਲ 118 ਵੋਟਾਂ ਮਿਲੀਆਂ,ਜਦਕਿ ਦੂਜੇ ਉਮੀਦਵਾਰ ਨੂੰ 17 ਵੋਟਾਂ ਮਿਲੀਆਂ,ਅਰਦਾਸ ਤੋਂ ਬਾਅਦ ਦੁਪਹਿਰ 1 ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਹੈੱਡਕੁਆਰਟਰ ਵਿਖੇ ਵੋਟਿੰਗ ਸ਼ੁਰੂ ਹੋਈ,ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੋਟ ਪਾਈ,ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਜਨਰਲ ਇਜਲਾਸ ਹੋਇਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਤੇ ਸੰਤ ਬਲਬੀਰ ਸਿੰਘ ਘੁੰਨਸ (Saint Balbir Singh Ghunnas) ਦਰਮਿਆਨ ਵੋਟਿੰਗ ਹੋਈ,ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਵਈਪੂਈ ਨੇ ਐਂਬੂਲੈਂਸ ‘ਚ ਹੀ ਵੋਟ ਪਾਈ,ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨਗੀ ਲਈ ਨਾਮਜ਼ਦ ਕੀਤਾ ਸੀ,ਉਧਰ,ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਾਹਮਣੇ ਅਕਾਲੀ ਦਲ (Akali Dal) ਦੇ ਸਾਂਝੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਉਮੀਦਵਾਰ ਵਜੋਂ ਬਾਬਾ ਬਲਬੀਰ ਸਿੰਘ ਘੁੰਨਸ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...