Editor-In-Chief

spot_imgspot_img

ਬਰਨਾਲਾ ‘ਚ ਬੇਰਹਿਮੀ ਨਾਲ ਕਤ.ਲ ਕੀਤੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਪਰਿਵਾਰ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

Date:

ਬਰਨਾਲਾ,23 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਬਰਨਾਲਾ (Barnala) ਵਿਚ ਨੈਸ਼ਨਲ ਕਬੱਡੀ ਖਿਡਾਰੀਆਂ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਗਏ ਹੈੱਡ ਕਾਂਸਟੇਬਲ ਦਰਸ਼ਨ ਸਿੰਘ (Head Constable Darshan Singh) ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ ਤੇ ਨਾਲ ਹੀ ਉਸਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਹੈ।

ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਬੀਤੀ ਸ਼ਾਮ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਜਿਸ ਵਿਚ ਪੰਜਾਬ ਪੁਲਿਸ (Punjab Police) ਦੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੀ ਮੌਤ ਹੋ ਗਈ, ਪ੍ਰਸ਼ਾਸਨ ਤੇ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਫੜ ਕੇ ਸਖਤ ਸਜ਼ਾ ਦਿੱਤੀ ਜਾਵੇਗੀ।

ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਪਰਿਵਾਰ ਵਾਲਿਆਂ ਦੇ ਨਾਲ ਉਨ੍ਹਾਂ ਨੂੰ ਦਿਲ ਤੋਂ ਹਮਦਰਦੀ… ਸਰਕਾਰ ਵੱਲੋਂ ਸਹਾਇਤਾ ਰਕਮ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ ਤੇ ਨਾਲ ਹੀ ਐੱਚਡੀਐੱਫਸੀ ਬੈਂਕ (HDFC Bank) ਵੱਲੋਂ ਵੀ ਇਕ ਕਰੋੜ ਰੁਪਏ ਸਹਾਇਤਾ ਰਕਮ ਵੱਖ ਤੋਂ ਦਿੱਤੀ ਜਾਵੇਗੀ…ਬਹਾਦਰ ਪੁਲਿਸ ਮੁਲਾਜ਼ਮ ਦੇ ਜ਼ਜ਼ਬੇ ਨੂੰ ਉਹ ਦਿਲ ਤੋਂ ਸਲਾਮ ਕਰਦੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related