Editor-In-Chief

spot_imgspot_img

ਇਤਿਹਾਸਕ ਓਲੰਪਿਕ ਮੈਡਲ ਜਿੱਤਣ ਵਾਲੀ ਭਾਰਤੀ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਲਿਆ ਸੰਨਿਆਸ,ਰੌਂਦੇ ਹੋਏ ਕੀਤਾ ਐਲਾਨ

Date:

ਚੰਡੀਗੜ੍ਹ, 21 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਭਾਰਤੀ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ (Wrestler Sakshi Malik) ਨੇ ਕੁਸ਼ਤੀ ਨੂੰ ਅਲਵਿਦਾ ਕਹਿ ਦਿੱਤਾ ਹੈ,ਵੱਡੀ ਗੱਲ ਇਹ ਹੈ ਕਿ ਸਾਕਸ਼ੀ ਨੇ ਖੇਡ ਨੂੰ ਖੁਸ਼ੀ ਨਾਲ ਨਹੀਂ ਛੱਡਿਆ, ਸਗੋਂ ਬੇਇਨਸਾਫ਼ੀ ਦੇ ਵੱਡੇ ਦੋਸ਼ ਲਗਾਉਂਦੇ ਹੋਏ ਕੁਸ਼ਤੀ ਨੂੰ ਅਲਵਿਦਾ ਕਹਿ ਦਿੱਤਾ,ਜਿਸ ਧੀ ਨੇ ਮਹਿਲਾ ਕੁਸ਼ਤੀ ਦੀ ਦੁਨੀਆ ‘ਚ ਭਾਰਤ ਦਾ ਨਾਂ ਰੋਸ਼ਨ ਕੀਤਾ, ਉਹ ਧੀ ਜਿਸ ਨੇ ਪਹਿਲੀ ਵਾਰ ਓਲੰਪਿਕ (Olympics) ‘ਚ ਮਹਿਲਾ ਕੁਸ਼ਤੀ ‘ਚ ਮੈਡਲ ਜਿੱਤਿਆ,ਉਸ ਨੂੰ ਇਹ ਫੈਸਲਾ ਕਿਉਂ ਲੈਣਾ ਪਿਆ? ਇਸ ਸਵਾਲ ਦਾ ਜਵਾਬ ਖੁਦ ਸਾਕਸ਼ੀ ਮਲਿਕ ਨੇ ਦਿੱਤਾ ਹੈ।

ਭਾਰਤੀ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਦੇ ਸੰਨਿਆਸ ਦਾ ਕਾਰਨ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (Wrestling Federation of India) ਦਾ ਨਵਾਂ ਚੀਫ ਹੈ,ਬੁੱਧਵਾਰ ਨੂੰ ਸੰਜੇ ਸਿੰਘ ਨੂੰ ਭਾਰਤੀ ਕੁਸ਼ਤੀ ਸੰਘ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ, ਜੋ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਕਰੀਬੀ ਮੰਨਿਆ ਜਾਂਦਾ ਹੈ,ਇਸ ਚੋਣ ਦੇ ਨਤੀਜੇ ਆਉਣ ਤੋਂ ਠੀਕ ਬਾਅਦ ਦੇਸ਼ ਦੇ ਪ੍ਰਮੁੱਖ ਪਹਿਲਵਾਨਾਂ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਇਸ ਦੌਰਾਨ ਸਾਕਸ਼ੀ ਮਲਿਕ (Sakshi Malik) ਭਾਵੁਕ ਹੋ ਗਈ ਅਤੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ।

ਭਾਰਤੀ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਹੰਝੂ ਭਰੀਆਂ ਅੱਖਾਂ ਨਾਲ ਕਿਹਾ ਕਿ ਅਸੀਂ 40 ਦਿਨ ਸੜਕ ‘ਤੇ ਸੌਂਦੇ ਰਹੇ, ਦੇਸ਼ ਦੇ ਕਈ ਹਿੱਸਿਆਂ ਤੋਂ ਲੋਕ ਉਸ ਦਾ ਸਮਰਥਨ ਕਰਨ ਲਈ ਆਏ, ਪਰ ਜੇ ਬ੍ਰਿਜ ਭੂਸ਼ਣ ਦੇ ਕਾਰੋਬਾਰੀ ਸਾਥੀ ਅਤੇ ਕਰੀਬੀ ਦੋਸਤ ਨੂੰ ਕੁਸ਼ਤੀ ਸੰਘ ਦਾ ਪ੍ਰਧਾਨ ਚੁਣਿਆ ਜਾਏਗਾ ਤਾਂ ਉਹ ਕੁਸ਼ਤੀ ਤੋਂ ਸੰਨਿਆਸ ਲੈਂਦੀ ਏ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...