Editor-In-Chief

spot_imgspot_img

ਕੈਨੇਡਾ ਵਿਚ ਭਾਰਤੀ ਮੂਲ ਦੇ ਕੈਨੇਡੀਅਨ ਗੈਂਗਸਟਰ ਕਰਨਵੀਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ

Date:

ਬ੍ਰਿਟਿਸ਼ ਕੋਲੰਬੀਆ,(ਸ: ਜਤਿੰਦਰ ਸਿੰਘ ਭੰਡਾਲ):-  ਕੈਨੇਡਾ ਵਿਚ ਇਕ ਭਾਰਤੀ ਮੂਲ ਦੇ ਕੈਨੇਡੀਅਨ ਗੈਂਗਸਟਰ ਕਰਨਵੀਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ।ਬ੍ਰਿਟਿਸ਼ ਕੋਲੰਬੀਆ (British Columbia) ਸੂਬੇ ਦੀ ਪੁਲਿਸ ਨੇ ਦਸਿਆ ਕਿ ਬੀਤੇ ਐਤਵਾਰ (2 ਜੁਲਾਈ) ਨੂੰ ਇਕ 25 ਸਾਲਾ ਭਾਰਤੀ-ਕੈਨੇਡੀਅਨ ਵਿਅਕਤੀ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ ਸੀ। ਮ੍ਰਿਤਕ ਦੀ ਪਛਾਣ ਗੈਂਗਸਟਰ ਕਰਨਵੀਰ ਸਿੰਘ ਗਰਚਾ ਵਜੋਂ ਹੋਈ ਹੈ। ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈ.ਐਚ.ਆਈ.ਟੀ.) ਨੇ ਕਿਹਾ ਕਿ ਮਰਨ ਵਾਲਾ ਵਿਅਕਤੀ ਗੈਂਗਸਟਰ ਗੈਂਗ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਸੀ।

ਕੋਕਿਟਲਮ ਸ਼ਹਿਰ (Coquitlam City) ਵਿਚ ਹੋਈ ਗੋਲੀਬਾਰੀ ਦੀ ਘਟਨਾ ਬਾਰੇ ਐਤਵਾਰ ਰਾਤ 9.20 ਵਜੇ, ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰ.ਸੀ.ਐਮ.ਪੀ.) ਨੂੰ ਜਾਣਕਾਰੀ ਮਿਲੀ ਸੀ।  ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਕਰਨਵੀਰ ਸਿੰਘ ਗਰਚਾ ਨੂੰ ਤੁਰਤ ਨੇੜਲੇ ਹਸਪਤਾਲ ਪਹੁੰਚਾਇਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਿਛਲੇ ਸਾਲ ਦਸੰਬਰ ਵਿਚ, ਸਰੀ ਆਰ.ਸੀ.ਐਮ.ਪੀ. ਨੇ ਗਰਚਾ ਅਤੇ 22 ਸਾਲਾ ਹਰਕੀਰਤ ਝੂਟੀ ਲਈ ਇਕ ਸੁਰੱਖਿਆ ਚੇਤਾਵਨੀ ਜਾਰੀ ਕੀਤੀ ਸੀ,ਜੋ ਕਥਿਤ ਤੌਰ ‘ਤੇ ਗੈਂਗਸਟਰ ਗਤੀਵਿਧੀਆਂ ਵਿਚ ਸ਼ਾਮਲ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...