Editor-In-Chief

spot_imgspot_img

ਨਿਊਜ਼ੀਲੈਂਡ ਖਿਲਾਫ਼ ਮੈਚ ‘ਚ ਨਹੀਂ ਖੇਡਣਗੇ ਭਾਰਤ ਦੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ, ਸੱਟ ਕਾਰਨ ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ

Date:

ਨਵੀਂ ਦਿੱਲੀ,20 ਅਕਤੂਬਰ,(ਹਰਪ੍ਰੀਤ ਸਿੰਘ ਜੱਸੋਵਾਲ):- ਭਾਰਤ ਦੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ (Hardik Pandya) ਨਿਊਜ਼ੀਲੈਂਡ ਦੇ ਖਿਲਾਫ਼ ਧਰਮਸ਼ਾਲਾ ਵਿੱਚ 22 ਅਕਤੂਬਰ ਨੂੰ ਹੋਣ ਵਾਲੇ ਭਾਰਤ ਦੇ ਅਗਲੇ ਮੈਚ ਵਿੱਚੋਂ ਬਾਹਰ ਹੋ ਗਏ ਹਨ,ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਸਨੂੰ ਲੈ ਕੇ ਅਪਡੇਟ ਜਾਰੀ ਕੀਤਾ ਹੈ,BCCI ਨੇ ਹਾਰਦਿਕ ਪੰਡਯਾ ਦੀ ਹੈਲਥ ਅਪਡੇਟ (Health Update) ਦਿੰਦਿਆਂ ਕਿਹਾ ਕਿ ਟੀਮ ਇੰਡੀਆ (Team India) ਦੇ ਉਪ-ਕਪਤਾਨ ਹਾਰਦਿਕ ਪੰਡਯਾ ਨੂੰ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ (Maharashtra Cricket Association Stadium) ਵਿੱਚ ਬੰਗਲਾਦੇਸ਼ ਦੇ ਖਿਲਾਫ਼ ਭਾਰਤ ਦੇ ਮੈਚ ਦੇ ਦੌਰਾਨ ਆਪਣੀ ਹੀ ਗੇਂਦਬਾਜ਼ੀ ‘ਤੇ ਫ਼ੀਲਡਿੰਗ (Fielding) ਕਰਦੇ ਸਮੇਂ ਖੱਬੇ ਗਿੱਟੇ ਵਿੱਚ ਸੱਟ ਲੱਗ ਗਈ,BCCI ਨੇ ਦੱਸਿਆ ਕਿ ਆਲਰਾਊਂਡਰ (All-Rounder) ਨੂੰ ਸਕੈਨ ਦੇ ਲਈ ਲਿਜਾਇਆ ਗਿਆ ਤੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ,ਉਹ BCCI ਦੀ ਮੈਡੀਕਲ ਟੀਮ ਦੀ ਲਗਾਤਾਰ ਨਿਗਰਾਨੀ ਵਿੱਚ ਰਹਿਣਗੇ,ਉਹ 20 ਅਕਤੂਬਰ ਨੂੰ ਟੀਮ ਦੇ ਨਾਲ ਧਰਮਸ਼ਾਲਾ ਦੇ ਉਡਾਣ ਨਹੀਂ ਭਰਨਗੇ ਤੇ ਹੁਣ ਸਿੱਧਾ ਲਖਨਊ ਵਿੱਚ ਟੀਮ ਨਾਲ ਜੁੜਨਗੇ,ਜਿੱਥੇ ਭਾਰਤ ਇੰਗਲੈਂਡ ਨਾਲ ਖੇਡੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...