Editor-In-Chief

spot_imgspot_img

ਸਰਹੱਦ ‘ਤੇ ਫਿਰ ਪਾਕਿਸਤਾਨੀ ਡਰੋਨ ਦੀ ਘੁਸਪੈਠ

Date:

ਅੰਮ੍ਰਿਤਸਰ,30 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):- ਪਾਕਿਸਤਾਨ ਵੱਲੋਂ ਸਰਹੱਦ ‘ਤੇ ਡਰੋਨ (Drone) ਰਾਹੀਂ ਹੈਰੋਇਨ ਦੀ ਖੇਪ (Consignment of Heroin) ਭੇਜਣ ਦਾ ਸਿਲਸਿਲਾ ਜਾਰੀ ਹੈ,ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਸਾਰੰਗੜਾ ਵਿੱਚ ਪੁਲਿਸ ਨੇ ਖੇਤਾਂ ਵਿੱਚ ਇੱਕ ਡਰੋਨ ਅਤੇ 5 ਪੈਕਟ ਹੈਰੋਇਨ ਡਿਗੇ ਹੋਏ ਬਰਾਮਦ ਕੀਤ ਹਨ,ਦੱਸਿਆ ਜਾ ਰਿਹਾ ਹੈ ਕਿ ਰਾਤ ਦੇ ਹਨੇਰੇ ‘ਚ ਪਿੰਡ ਦੇ ਲੋਕਾਂ ਨੇ ਆਸਮਾਨ ‘ਚ ਡਰੋਨ ਅਤੇ ਉਸ ਦੇ ਡਿੱਗਣ ਦੀ ਆਵਾਜ਼ ਸੁਣੀ ਸੀ।ਵਿਜੇਜ ਡਿਫੈਂਸ ਕਮੇਟੀ ਨੇ ਥਾਣਾ ਲੋਪੋਕੇ ਦੀ ਪੁਲਿਸ ਨੂੰ ਇਸ ਸਬੰਧੀ ਸੂਚਨਾ ਦਿੱਤੀ ਅਤੇ ਰਾਤ ਨੂੰ ਹੀ ਐਸਐਚਓ ਲੋਪੋਕੇ ਥਾਣਾ ਯਾਦਵਿੰਦਰ ਸਿੰਘ, ਪੁਲਿਸ ਚੌਕੀ ਕੱਕੜ ਦੇ ਇੰਚਾਰਜ ਗੁਰਮੇਲ ਸਿੰਘ ਪੁਲਿਸ ਫੋਰਸ (Police Force) ਸਮੇਤ ਪੁੱਜੇ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਬੀ.ਐੱਸ.ਐੱਫ. ਨਾਲ ਮਿਲ ਕੇ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ ਜਿਸ ਦੌਰਾਨ ਇਹ ਬਰਾਮਦਗੀ ਹੋਈ ਹੈ। ਲੋਪੋਕੇ ਪੁਲਿਸ ਵੱਲੋਂ ਇਸ ਸਬੰਧੀ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...