Editor-In-Chief

spot_imgspot_img

17 ਜੁਲਾਈ ਅੱਜ ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

Date:

CHANDIGARH,17 JULY,(HARPREET SINGH JASSOWAL):- ਪੰਜਾਬ ਰਾਜ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ, ਏਡਡ ਅਤੇ ਨਿੱਜੀ ਸਕੂਲ ਭਲਕੇ ਮਿਤੀ 17 ਜੁਲਾਈ 2023 ਦਿਨ ਸੋਮਵਾਰ ਨੂੰ ਨੂੰ ਆਮ ਵਾਂਗ ਖੁਲ੍ਹਣਗੇ।ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Minister Harjot Singh Bains) ਵਲੋਂ ਅੱਜ ਇਥੇ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਭਾਰੀ ਬਾਰਸ਼ ਕਾਰਨ ਸਕੂਲਾਂ ਵਿਚ ਵਿਚ ਛੁੱਟੀਆਂ ਕਰਨ ਦੇ ਹੁਕਮ ਦਿੱਤੇ ਗਏ ਸਨ।ਸ.ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੰਚਾਇਤ ਵਿਭਾਗ, ਸਿੱਖਿਆ ਵਿਭਾਗ , ਸਥਾਨਕ ਸਰਕਾਰ ਵਿਭਾਗ, ਸਿੰਚਾਈ ਵਿਭਾਗ, ਲੋਕ ਨਿਰਮਾਣ ਤੇ ਹੋਰਨਾਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਵਿਦਿਆਰਥੀਆਂ ਲਈ ਸੁਰੱਖਿਅਤ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...