ਅੰਮ੍ਰਿਤਸਰ ਸਾਹਿਬ, 14 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਪੁਲਿਸ (Punjab Police) ਨੇ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਾਜ਼ਸ਼ ਨੂੰ ਨਾਕਾਮ ਕੀਤਾ ਹੈ,ਅਤਿਵਾਦੀਆਂ ਕੋਲੋਂ ਭਾਰੀ ਮਾਤਰਾ ਵਿਚ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ,ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ (DGP Gaurav Yadav) ਨੇ ਦਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (State Special Operation Cell) (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਇਹ ਕਾਰਵਾਈ ਕੀਤੀ ਹੈ,ਜਿਸ ਵਿਚ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਇਨਪੁਟ ਅਤੇ ਸਹਿਯੋਗ ਦਿਤਾ,ਇਨਪੁਟ ਤੋਂ ਬਾਅਦ ਛਾਪੇਮਾਰੀ ਦੌਰਾਨ ਜੰਮੂ-ਕਸ਼ਮੀਰ ਦੇ 2 ਅਤਿਵਾਦੀ ਫੜੇ ਗਏ।
ਲਸ਼ਕਰ-ਏ-ਤੋਇਬਾ (Lashkar-e-Taiba) ਦੇ ਅਤਿਵਾਦੀ ਸੰਗਠਨ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ,ਇਸ ਨੂੰ ਫਿਰਦੌਸ ਅਹਿਮਦ ਭੱਟ ਚਲਾ ਰਿਹਾ ਹੈ,ਡੀ.ਜੀ.ਪੀ. ਗੌਰਵ ਯਾਦਵ (DGP Gaurav Yadav) ਨੇ ਦਸਿਆ,“SSOC-ਅੰਮ੍ਰਿਤਸਰ ਵਲੋਂ ਕੇਂਦਰੀ ਏਜੰਸੀ ਨਾਲ ਕੰਮ ਕਰਦੇ ਹੋਏ,ਲਸ਼ਕਰ-ਏ-ਤੋਇਬਾ ਦੇ ਇਕ ਮਾਡਿਊਲ ਦਾ ਪਰਦਾਫਾਸ਼ ਕਰਕੇ ਜੰਮੂ-ਕਸ਼ਮੀਰ ਦੇ 2 ਨਿਵਾਸੀਆਂ ਨੂੰ ਹਿਰਾਸਤ ਵਿਚ ਲਿਆ ਗਿਆ, ਜਿਨ੍ਹਾਂ ਪਾਸੋਂ ਦੋ ਆਈ. ਈ. ਡੀ.,ਦੋ ਹੈਂਡ ਗ੍ਰਨੇਡ,ਦੋ ਮੈਗਜ਼ੀਨਾਂ ਅਤੇ ਇਕ ਪਿਸਤੌਲ ਸਮੇਤ 24 ਕਾਰਤੂਸ,ਇਕ ਟਾਈਮਰ ਸਵਿੱਚ,ਅੱਠ ਡੈਟੋਨੇਟਰ ਅਤੇ ਚਾਰ ਬੈਟਰੀਆਂ ਜ਼ਬਤ ਕੀਤੀਆਂ ਗਈਆਂ ਹਨ”।