ਸ੍ਰੀ ਫਤਹਿਗੜ੍ਹ ਸਾਹਿਬ, 28 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਸ੍ਰੀ ਗੁਰੂ ਗੋਬਿੰਦ ਸਿੰਘ ਜੀ (Shri Guru Gobind Singh Ji) ਅਤੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ‘ਚ ਸ਼ਹੀਦੀ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੂਰੇ ਪੰਜਾਬ ਤੇ ਦੁਨੀਆਂ ਵਿਚੋਂ ਲੋਕ ਸ਼ਹੀਦਾਂ ਦੀ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ (Shri Fatehgarh Sahib) ਵਿਖੇ ਜਾਂ ਹੋਰ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੁੰਦੇ ਹਨ। ਓਧਰ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਧਾਮਰਮਿਕ ਸਥਾਨਾਂ ‘ਤੇ ਨਤਮਸਤਕ ਹੁੰਦੇ ਹਨ ਤੇ ਸੇਵਾ ਕਰਦੇ ਹਨ ਜਿਹਨਾਂ ਵਿਚੋਂ ਇਕ ਪੰਜਾਬੀ ਗਾਇਕ ਮਨਕੀਰਤ ਔਲਖ ਵੀ ਹਨ। ਮਨਕੀਰਤ ਔਲਖ ਆਪਣੇ ਪੁੱਤਰ ਨਾਲ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਸਨ, ਜਿਸ ਦੀਆਂ ਕੁਝ ਵੀਡੀਓਜ਼ ਉਹਨਾਂ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਸਨ। ਉਹਨਾਂ ਨੇ ਅਪਣੇ ਪੁੱਤ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਹ ਬਰਤਨਾਂ ਦੀ ਸੇਵਾ ਵੀ ਕਰਦੇ ਨਜ਼ਰ ਆਏ। ਮਨਕੀਰਤ ਔਲਖ ਨੇ ਸੇਵਾ ਕਰਦਿਆਂ ਦੀ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ ‘ਚ ਉਹ ਗੁਰੂ ਘਰ ‘ਚ ਭਾਂਡੇ ਧੋਣ ਦੀ ਸੇਵਾ ਕਰਦੇ ਹੋਏ ਦਿਖਾਈ ਦੇ ਰਹੇ ਹਨ।
ਗੁਰੂ ਘਰ ‘ਚ ਪੰਜਾਬੀ ਕਲਾਕਾਰ ਮਨਕੀਰਤ ਔਲਖ ਨੇ ਕੀਤੀ ਭਾਂਡੇ ਧੋਣ ਦੀ ਸੇਵਾ,ਸਾਹਿਬਜ਼ਾਦਿਆਂ ਨੂੰ ਕੀਤਾ ਨਮਨ
Date: