Editor-In-Chief

spot_imgspot_img

ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ:ਮੰਤਰੀ ਹਰਜੋਤ ਸਿੰਘ ਬੈਂਸ

Date:

ਚੰਡੀਗੜ੍ਹ, 2 ਨਵੰਬਰ 2023,(ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ (International Punjabi Language Olympiad) ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ,ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ (Minister Harjot Singh Bains) ਵੱਲੋਂ ਦਿੱਤੀ ਗਈ,ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਓਲੰਪੀਆਡ 9 ਅਤੇ 10 ਦਸੰਬਰ,2023 ਨੂੰ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ। ਇਸ ਵਿੱਚ 40 ਮਿੰਟ ਵਿੱਚ ਅਬਜੈਕਟਿਵ ਟਾਈਪ ਦੇ 50 ਨੰਬਰਾਂ ਦੇ 50 ਪ੍ਰਸ਼ਨ ਪੁੱਛੇ ਜਾਣਗੇ।

ਉਹਨਾਂ ਦੱਸਿਆ ਕਿ ਇਸ ਓਲੰਪੀਆਡ (Olympiad) ਵਿੱਚ ਅੱਠਵੀਂ ਅਤੇ ਨੌਵੀਂ ਜਮਾਤ ਵਿੱਚ ਪੜ੍ਹਨ ਵਾਲੇ 17 ਸਾਲ ਦੀ ਉਮਰ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ,ਇਸ ਤੋਂ ਇਲਾਵਾ ਇਸ ਓਲੰਪੀਆਡ ਵਿੱਚ ਹਿੰਦੋਸਤਾਨ,ਅਮਰੀਕਾ,ਅਸਟਰੇਲੀਆ,ਯੂਰਪ ਅਤੇ ਹੋਰ ਥਾਵਾਂ ਤੇ ਵਸਦੇ ਵਿਦਿਆਰਥੀ ਭਾਗ ਲੈ ਸਕਦੇ ਹਨ,ੳਹਨਾਂ ਦੱਸਿਆ ਕਿ ਛੇ ਟਾਈਮ ਜ਼ੋਨਾਂ ਵਿੱਚ 2 ਘੰਟਿਆਂ ਲਈ ਇਹ ਓਲੰਪੀਆਡ ਚੱਲੇਗਾ,ਇਸ ਓਲੰਪੀਆਡ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੀ ਵੈੱਬਸਾਈਟ ਤੇ ਕੀਤੀ ਜਾ ਸਕਦੀ ਹੈ,ਰਜਿਸਰੇਸ਼ਨ ਦਾ ਕਾਰਜ ਆਰੰਭ ਹੋ ਚੁੱਕਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...