ਚੰਡੀਗੜ੍ਹ,06 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਿੱਚ ਮੰਤਰੀ ਮੰਡਲ (Council of Ministers) ਨੇ ਅੱਜ ਵਕੀਲ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ,ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਉਨ੍ਹਾਂ ਦੇ ਨਿਵਾਸ ਅਸਥਾਨ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ,ਮੰਤਰੀ ਮੰਡਲ ਨੇ ਅਹੁਦਾ ਛੱਡ ਰਹੇ ਐਡਵੋਕੇਟ ਜਨਰਲ ਵਿਨੋਦ ਘਈ ਦਾ ਅਸਤੀਫਾ ਵੀ ਮਨਜ਼ੂਰ ਕਰ ਲਿਆ ਹੈ ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦਿੱਤਾ ਹੈ,ਇਸ ਦੌਰਾਨ ਉੱਘੇ ਵਕੀਲ ਗੁਰਮਿੰਦਰ ਸਿੰਘ (Lawyer Gurminder Singh) ਦੇ ਨਾਮ ਨੂੰ ਸੂਬੇ ਦੇ ਸਭ ਤੋਂ ਵੱਡੇ ਕਾਨੂੰਨੀ ਅਹੁਦੇ ਲਈ ਮਨਜ਼ੂਰੀ ਦਿੱਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਵਜ਼ਾਰਤ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਵਕੀਲ ਗੁਰਮਿੰਦਰ ਸਿੰਘ ਦੇ ਨਾਮ ਉਤੇ ਮੋਹਰ ਲਾਈ
Date: