Editor-In-Chief

spot_imgspot_img

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ ਆਦੇਸ਼ ਵਿਰੁਧ ਪੰਜਾਬ ਸਰਕਾਰ ਦੀ ਅਪੀਲ ਖਾਰਜ

Date:

ਚੰਡੀਗੜ੍ਹ, 18 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):-  ਸੁਪਰੀਮ ਕੋਰਟ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਨਾਲ ਸਬੰਧਤ 2015 ਦੇ ਇਕ ਕੇਸ ਵਿਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (MLA Sukhpal Singh Khaira) ਨੂੰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ ਆਦੇਸ਼ ਵਿਰੁਧ ਪੰਜਾਬ ਸਰਕਾਰ ਦੀ ਅਪੀਲ ਖਾਰਜ ਕਰ ਦਿਤੀ ਹੈ।

ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਕੇ ਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੇ 4 ਜਨਵਰੀ ਦੇ ਆਦੇਸ਼ ਵਿਚ ਦਖਲ ਦੇਣ ਦੀ ਇੱਛਾ ਨਹੀਂ ਰੱਖਦੇ,ਬੈਂਚ ਨੇ ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਲੂਥਰਾ ਨੂੰ ਕਿਹਾ ਕਿ ਹਾਲਾਂਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁਧ ਦੋਸ਼ ਗੰਭੀਰ ਹਨ ਪਰ ਉਹ ਮਾਮਲੇ ਦੇ ਤੱਥਾਂ ਅਤੇ ਹਾਲਾਤਾਂ ਦੇ ਮੱਦੇਨਜ਼ਰ ਹਾਈ ਕੋਰਟ ਦੇ ਆਦੇਸ਼ ਵਿਚ ਦਖਲ ਨਹੀਂ ਦੇਣਗੇ।

ਭੁਲੱਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਨੇ ਜ਼ਮਾਨਤ ਦੇ ਦਿਤੀ ਸੀ,ਪਰ ਉਨ੍ਹਾਂ ਨੂੰ ਅਪਰਾਧਿਕ ਧਮਕੀ ਨਾਲ ਜੁੜੇ ਇਕ ਨਵੇਂ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ,ਸੁਖਪਾਲ ਸਿੰਘ ਖਹਿਰਾ ਨੂੰ ਪਿਛਲੇ ਸਾਲ ਸਤੰਬਰ ‘ਚ 2015 ਦੇ ਇਕ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ,ਜਿਸ ਤੋਂ ਬਾਅਦ ਕਾਂਗਰਸ ਨੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ‘ਤੇ ਸਿਆਸੀ ਬਦਲਾਖੋਰੀ ਦੇ ਇਲਜ਼ਾਮ ਲਗਾਏ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...