Editor-In-Chief

spot_imgspot_img

ਮੋਹਾਲੀ ਦੇ ਮੇਅਰ ਅਮਰਜੀਤ ਸਿੱਧੂ ਨੇ ਫਾਇਰ ਸੇਫਟੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

Date:

ਮੋਹਾਲੀ, 09 ਨਵੰਬਰ, (ਹਰਪ੍ਰੀਤ ਸਿੰਘ ਜੱਸਵਾਲ):- ਤਿਉਹਾਰਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅੱਗ ਲੱਗਣ ਦੀ ਘਟਨਾ ਹੋਣ ਦੀ ਸੂਰਤ ਵਿਚ ਅੱਗ ਬੁਝਾਊ ਅਮਲੇ ਦਾ ਘੱਟੋ-ਘੱਟ ਸਮੇਂ ਵਿਚ ਘਟਨਾ ਸਥਾਨ ਉਤੇ ਪਹੁੰਚਣ ਨੂੰ ਯਕੀਨੀ ਬਣਾਉਣ ਸਥਾਨਕ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੱਧੂ ਨੇ ਮੁਹਾਲੀ ਫਾਇਰ ਸਟੇਸ਼ਨ ਦਾ ਦੌਰਾ ਕਰਕੇ ਅੱਗ ਬੁਝਾਊ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਫਾਇਰ ਸਟੇਸ਼ਨ ਮੋਹਾਲੀ ਵਿਖੇ ਆਪਣੀ ਫੇਰੀ ਦੌਰਾਨ, ਮੇਅਰ ਸਿੱਧੂ ਨੇ ਸਾਰੇ ਪ੍ਰਬੰਧਾਂ ਅਤੇ ਸਹੂਲਤਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਕਿਸੇ ਅਣਸੁਖਾਵੀਂ ਸਥਿਤੀ ਵਿੱਚ ਤੁਰੰਤ ਅਤੇ ਪ੍ਰਭਾਵੀ ਕਦਮ ਚੁੱਕਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਮੇਅਰ ਸਿੱਧੂ ਨੇ ਤਿਉਹਾਰਾਂ ਦੇ ਇਸ ਸੀਜ਼ਨ ਦੌਰਾਨ ਚੌਕਸੀ ਅਤੇ ਤਿਆਰੀ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਫਾਇਰ ਸਟੇਸ਼ਨ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਪਲ ਦੇ ਨੋਟਿਸ ‘ਤੇ ਪੂਰੇ ਸ਼ਹਿਰ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਰਹਿਣ। ਮੇਅਰ ਨੇ ਹਦਾਇਤ ਕੀਤੀ ਕਿ ਸਾਰੇ ਸਟੇਸ਼ਨ ਫਾਇਰ ਅਫਸਰ ਆਪਣੇ-ਆਪਣੇ ਖੇਤਰ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਬਾਜ਼ਾਰਾਂ, ਪਟਾਕੇ ਵੇਚਣ ਵਾਲੀਆਂ ਥਾਵਾਂ ਅਤੇ ਅੱਗ ਲੱਗਣ ਦੀਆਂ ਸੰਭਾਵਨਵਾਂ ਵਾਲੇ ਖੇਤਰਾਂ ਦੀ ਲਗਾਤਾਰ ਨਿਗਰਾਨੀ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਲੋਕ ਹਿੱਤ ਵਿੱਚ ਕਿਸੇ ਵੀ ਦੁਰਘਟਨਾ ਤੋਂ ਬਚਣ ਲਈ ਅੱਗ ਬੁਝਾਉਣ ਅਤੇ ਜੀਵਨ ਸੁਰੱਖਿਆ ਦੇ ਉਪਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

ਮੇਅਰ ਅਮਰਜੀਤ ਸਿੱਧੂ ਨੇ ਕਿਹਾ, “ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਦੀਵਾਲੀ ਦੇ ਜਸ਼ਨਾਂ ਦੌਰਾਨ ਸਾਡਾ ਸ਼ਹਿਰ ਸਾਰੇ ਵਸਨੀਕਾਂ ਅਤੇ ਸੈਲਾਨੀਆਂ ਲਈ ਸੁਰੱਖਿਅਤ ਰਹੇ। ਫਾਇਰ ਸਟੇਸ਼ਨ ‘ਤੇ ਸਾਡੀ ਸਮਰਪਿਤ ਟੀਮ ਕਿਸੇ ਵੀ ਐਮਰਜੈਂਸੀ ਨਾਲ ਤੁਰੰਤ ਨਜਿਠਣ ਲਈ ਪੂਰੀ ਤਰ੍ਹਾਂ ਤਿਆਰ ਹੈ।” ਮੇਅਰ ਸਿੱਧੂ ਦੇ ਦੌਰੇ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਸਮੇਤ ਫਾਇਰ ਫਾਈਟਰਜ਼ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...