ਨਵੀਂ ਦਿੱਲੀ, 28 ਅਗਸਤ (ਹਰਪ੍ਰੀਤ ਸਿੰਘ ਜੱਸੋਵਾਲ):- ਸ੍ਰੀ ਦਰਬਾਰ ਸਾਹਿਬ ਜੀ (Sri Darbar Sahib Ji) ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ,ਉਨ੍ਹਾਂ ਨੇ ਟਵੀਟ ਜ਼ਰੀਏ ਸਿੰਘ ਸਾਹਿਬ ਦੇ ਪ੍ਰਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ, “ਸ੍ਰੀ ਦਰਬਾਰ ਸਾਹਿਬ ਜੀ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ (Giani Jagtar Singh) ਦੇ ਅਕਾਲ ਚਲਾਣੇ ’ਤੇ ਦੁਖੀ ਹਾਂ,ਸਿੰਘ ਸਾਹਿਬ ਦੇ ਗਿਆਨ ਅਤੇ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਅਨੁਸਾਰ ਮਨੁੱਖਤਾ ਦੀ ਸੇਵਾ ਕਰਨ ਦੇ ਯਤਨਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ,ਉਨ੍ਹਾਂ ਦੇ ਪ੍ਰਵਾਰ ਅਤੇ ਕਰੀਬੀਆਂ ਨਾਲ ਹਮਦਰਦੀ”।
ਬੀਤੀ ਸ਼ਾਮ ਗਿਆਨੀ ਜਗਤਾਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋਇਆ ਹੈ,ਗਿਆਨੀ ਜਗਤਾਰ ਸਿੰਘ ਨੇ ਅਪਣੀ ਰਿਹਾਇਸ਼ ਅੰਤਰਜਾਮੀ ਕਾਲੋਨੀ ਤਰਨਤਾਰਨ ਰੋਡ ਅੰਮ੍ਰਿਤਸਰ (Tarn Taran Road Amritsar) ’ਚ ਆਖ਼ਰੀ ਸਾਹ ਲਏ,ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਜਿਥੇ ਧਾਰਮਕ ਸੰਸਥਾਵਾਂ ’ਚ ਸੋਗ ਦੀ ਲਹਿਰ ਹੈ।