Editor-In-Chief

spot_imgspot_img

ਪੰਜਾਬ ਦੇ ਰਾਜਪਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ਮੌਕੇ ਲੋਕਾਂ ਨੂੰ ਦਿਤੀ ਵਧਾਈ

Date:

ਚੰਡੀਗੜ੍ਹ,26 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ (Shri Guru Nanak Dev Ji) ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ‘ਤੇ ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫਲਸਫਾ ‘ਸਰਬੱਤ ਦਾ ਭਲਾ’ ਅੱਜ ਵੀ ਸਾਰੇ ਸੰਸਾਰ ਲਈ ਉਨ੍ਹਾਂ ਹੀ ਪ੍ਰਸੰਗਿਕ ਹੈ ਜਿੰਨਾ ਪਹਿਲਾਂ ਸੀ।

“ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਪਿਆਰ ਅਤੇ ਸਦਭਾਵਨਾ ਦੀ ਸਿਖਿਆ ਦਿੰਦਾ ਹੈ,ਉਹਨਾਂ ਨੇ ਸਾਨੂੰ ‘ਇੱਕ ਓਅੰਕਾਰ ਸਤਨਾਮ’ ਦਾ ਮੰਤਰ ਦਿੱਤਾ, ਜੋ ‘ਪ੍ਰਮਾਤਮਾ ਕੇਵਲ ਇੱਕ ਹੈ’ ਦੇ ਸਿਧਾਂਤ ਨੂੰ ਦਰਸਾਉਂਦਾ ਹੈ “ਸ੍ਰੀ ਗੁਰੂ ਨਾਨਕ ਦੇਵ ਜੀ (Shri Guru Nanak Dev Ji) ਨੇ ਪਿਆਰ,ਸ਼ਾਂਤੀ ਅਤੇ ਦਇਆ ਦੀਆਂ ਕਦਰਾਂ ਕੀਮਤਾਂ ‘ਤੇ ਜ਼ੋਰ ਦਿੱਤਾ ਅਤੇ ਮਨੁੱਖਤਾ ਦੀ ਸੇਵਾ ਨੂੰ ਪ੍ਰਮਾਤਮਾ ਦੀ ਸੇਵਾ ਦੇ ਬਰਾਬਰ ਦੱਸਿਆ।

ਉਨ੍ਹਾਂ ਦਾ ਸੰਦੇਸ਼ ਜਿਵੇਂ ਕਿ ‘ਵੰਡ ਛਕੋ’ ਭਾਵ ਜੋ ਵੀ ਤੁਹਾਡੇ ਕੋਲ ਹੈ ਦੂਜਿਆਂ ਨਾਲ ਸਾਂਝਾ ਕਰੋ,’ਕਿਰਤ ਕਰੋ’ ਭਾਵ ਇਮਾਨਦਾਰੀ ਨਾਲ ਮਿਹਨਤ ਕਰਕੇ ਰੋਜ਼ੀ-ਰੋਟੀ ਕਮਾਓ ਅਤੇ ‘ਨਾਮ ਜਪੋ’ ਭਾਵ ਹਰ ਸਮੇਂ ਪਰਮਾਤਮਾ ਨੂੰ ਯਾਦ ਕਰੋ,ਉਨ੍ਹਾਂ ਦੀਆਂ ਸਿੱਖਿਆਵਾਂ ਦਾ ਸਾਰ ਹੈ।”

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...