Editor-In-Chief

spot_imgspot_img

ਚੰਡੀਗੜ੍ਹ ਵਿਚ ਇਕ ਵਾਰ ਫਿਰ ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹਣੇ ਪਏ

Date:

Chandigarh,July 14,(Harpreet Singh Jassowal):-ਚੰਡੀਗੜ੍ਹ ਵਿਚ ਇਕ ਵਾਰ ਫਿਰ ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ (Sukhna Lake) ਦੇ ਫਲੱਡ ਗੇਟ (Flood Gate) ਖੋਲ੍ਹਣੇ ਪਏ ਹਨ। ਜਿਸ ਕਾਰਨ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ (Chandigarh Police) ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਤੋਂ ਬਾਹਰ ਨਾ ਜਾਣ ਲਈ ਕਿਹਾ ਹੈ।ਚੰਡੀਗੜ੍ਹ ਪੁਲਿਸ ਨੇ ਸ਼ਾਸਤਰੀ ਨਗਰ,ਸੀਟੀਯੂ ਵਰਕਸ਼ਾਪ,ਮੱਖਣ ਮਾਜਰਾ,ਪਿੰਡ ਕਿਸ਼ਨਗੜ੍ਹ ਵਿਚ ਸੁਖਨਾ ’ਤੇ ਬਣੇ ਪੁਲ ਨੂੰ ਬੰਦ ਕਰ ਦਿਤਾ ਹੈ।

ਜਦੋਂ ਤੱਕ ਪਾਣੀ ਦਾ ਪੱਧਰ ਨਹੀਂ ਘੱਟਦਾ,ਉਦੋਂ ਤੱਕ ਇਹ ਸੜਕ ਬੰਦ ਰਹੇਗੀ।ਸੁਖਨਾ ਵਿਚ ਪਿਛਲੇ ਦਿਨੀਂ ਪਾਣੀ ਦਾ ਪੱਧਰ ਵਧਣ ਕਾਰਨ ਇਸ ਦੇ ਫਲੱਡ ਗੇਟ ਖੋਲ੍ਹਣੇ ਪਏ ਸਨ। ਇਸ ਕਾਰਨ ਬਾਪੂਧਾਮ ਤੋਂ ਮਨੀਮਾਜਰਾ ਨੂੰ ਜਾਂਦੇ ਰਸਤੇ ’ਤੇ ਪਾਣੀ ਦਾ ਪੱਧਰ ਵਧਣ ਕਾਰਨ ਪੁਲ ਟੁੱਟ ਗਿਆ। ਪੁਲ ਦੇ ਨਾਲ ਹੀ ਮਨੀਮਾਜਰਾ (Manimajra)ਨੂੰ ਜਾਂਦੀ ਪਾਣੀ ਦੀ ਲਾਈਨ ਵੀ ਟੁੱਟ ਗਈ। ਇਸ ਨੂੰ ਨਗਰ ਨਿਗਮ ਚੰਡੀਗੜ੍ਹ (Municipal Corporation Chandigarh) ਨੇ ਠੀਕ ਕਰ ਦਿਤਾ ਹੈ। ਜਲਦੀ ਹੀ ਮਨੀਮਾਜਰਾ ਵਿਚ ਪਾਣੀ ਦੀ ਸਪਲਾਈ ਸ਼ੁਰੂ ਕਰ ਦਿਤੀ ਜਾਵੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...