Editor-In-Chief

spot_imgspot_img

ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ

Date:

ਮਾਨਸਾ, 07 ਫਰਵਰੀ 2024,(ਹਰਪ੍ਰੀਤ ਸਿੰਘ ਜੱਸੋਵਾਲ):- ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਕਿਹਾ ਕਿ ਉਪ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ 5 ਸ਼ਾਖਾ) ਦੇ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਬੀਤੇ ਦਿਨੀਂ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿਚ ਟਰੈਕਟਰ (Tractors) ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਰਤਨਾਕ ਪ੍ਰਦਰਸ਼ਨ/ਸਟੰਟ ’ਤੇ ਪਾਬੰਦੀ ਲਗਾਈ ਜਾਂਦੀ ਹੈ।ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...