Editor-In-Chief

spot_imgspot_img

ਪੂਰੇ ਮੋਹਾਲੀ ਸ਼ਹਿਰ ਦੀਆਂ ਸੜਕਾਂ ਦਾ ਮਾੜਾ ਹਾਲ,ਨਾ ਨਗਰ ਨਿਗਮ ਅਤੇ ਨਾ ਹੀ ਗਮਾਡਾ ਕਰ ਰਿਹਾ ਕੋਈ ਕਾਰਵਾਈ : ਪਰਵਿੰਦਰ ਸਿੰਘ ਸੋਹਾਣਾ

Date:

ਪੂਰੇ ਮੋਹਾਲੀ ਸ਼ਹਿਰ ਦੀਆਂ ਸੜਕਾਂ ਦਾ ਮਾੜਾ ਹਾਲ,
ਨਾ ਨਗਰ ਨਿਗਮ ਅਤੇ ਨਾ ਹੀ ਗਮਾਡਾ ਕਰ ਰਿਹਾ ਕੋਈ ਕਾਰਵਾਈ : ਪਰਵਿੰਦਰ ਸਿੰਘ ਸੋਹਾਣਾ

ਗਮਾਡਾ ਬਣਿਆ ਸਰਕਾਰ ਦਾ ਕਮਾਊ ਪੁੱਤ,ਕਰੋੜਾਂ ਰੁਪਏ ਪ੍ਰੋਪਰਟੀ ਟੈਕਸ ਲੈਣ ਵਾਲੀ ਨਗਰ ਨਿਗਮ ਵਿੱਚ ਭਰਿਸ਼ਟਾਚਾਰ ਹਾਵੀ: ਸੋਹਾਣਾ

ਮੋਹਾਲੀ, 06 ਅਕਤੂਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਸ਼੍ਰੋਮਣੀ ਅਕਾਲੀ ਦਲ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਮੋਹਾਲੀ ਸ਼ਹਿਰ ਦੀਆਂ ਸੜਕਾਂ ਦੀ ਅਤਿ ਮਾੜੀ ਹਾਲਤ ਦਾ ਮੁੱਦਾ ਚੁੱਕਦਿਆਂ ਨਗਰ ਨਿਗਮ ਮੋਹਾਲੀ ਅਤੇ ਗਮਾਡਾ ਦੋਹਾਂ ਨੂੰ ਇਸ ਲਈ ਬਰਾਬਰ ਦਾ ਜਿੰਮੇਵਾਰ ਦੱਸਿਆ ਹੈ। ਉਹਨਾਂ ਕਿਹਾ ਕਿ ਗਮਾਡਾ ਤਾਂ ਪੰਜਾਬ ਸਰਕਾਰ ਦਾ ਕਮਾਊ ਪੁੱਤ ਬਣਿਆ ਹੋਇਆ ਹੈ ਅਤੇ ਮੋਹਾਲੀ ਨਗਰ ਨਿਗਮ ਵਿੱਚ ਭਰਿਸ਼ਟਾਚਾਰ ਪੂਰੀ ਤਰ੍ਹਾਂ ਹਾਵੀ ਹੈ। ਇਹੀ ਕਾਰਨ ਹੈ ਕਿ ਮੋਹਾਲੀ ਨਗਰ ਨਿਗਮ ਨੂੰ ਕਰੋੜਾਂ ਰੁਪਏ ਦਾ ਪ੍ਰੋਪਰਟੀ ਟੈਕਸ ਦੇਣ ਵਾਲੇ ਲੋਕ ਬੁਨਿਆਦੀ ਸੁਵਿਧਾਵਾਂ ਤੋਂ ਵੀ ਵਾਂਝੇ ਹਨ।

ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਮੋਹਾਲੀ ਨਗਰ ਨਿਗਮ ਦੇ ਅਧੀਨ ਆਉਂਦੇ ਖੇਤਰ ਵਿੱਚ ਇੱਕ ਵੀ ਸੜਕ ਅਜਿਹੀ ਨਹੀਂ ਹੈ ਜੋ ਟੁੱਟੀ ਨਾ ਹੋਵੇ। ਉਹਨਾਂ ਕਿਹਾ ਕਿ ਪਿਛਲੀ ਵਾਰ ਦੀ ਕਾਂਗਰਸ ਸਰਕਾਰ ਸੜਕਾਂ ਉੱਤੇ ਸਿਰਫ ਪੈਚ ਵਰਕ ਲਗਾਉਣ ਵਾਲੀ ਸਰਕਾਰ ਬਣ ਕੇ ਰਹਿ ਗਈ ਅਤੇ ਮੌਜੂਦਾ ਸਰਕਾਰ ਤਾਂ ਉਸ ਤੋਂ ਵੀ ਗਈ ਗੁਜਰੀ ਹੈ।

ਉਹਨਾਂ ਕਿਹਾ ਕਿ ਗਮਾਡਾ ਦੇ ਨਵੇਂ ਸੈਕਟਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਜਿੰਮੇਵਾਰੀ ਗਮਾਡਾ ਦੀ ਹੈ ਪਰ ਇਹਨਾਂ ਨਵੇਂ ਸੈਕਟਰਾਂ ਵਿੱਚ ਵੀ ਸੜਕਾਂ ਦੀ ਹਾਲਤ ਅਤਿ ਤਰਸਯੋਗ ਬਣੀ ਹੋਈ ਹੈ। ਉਹਨਾਂ ਕਿਹਾ ਕਿ ਗਮਾਡਾ ਅੱਗਾ ਦੌੜ ਪਿੱਛਾ ਚੌੜ ਵਾਲੀ ਗੱਲ ਕਰਦਾ ਹੈ ਅਤੇ ਇੱਕ ਪ੍ਰੋਪਰਟੀ ਡੀਲਰ ਬਣ ਗਿਆ ਹੈ। ਉਹਨਾਂ ਕਿਹਾ ਕਿ ਗਮਾਡਾ ਦਾ ਪੂਰਾ ਧਿਆਨ ਕਮਾਈ ਵੱਲ ਹੈ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਪ੍ਰਤੀ ਉਸਦਾ ਕੋਈ ਲੈਣਾ ਦੇਣਾ ਨਹੀਂ ਹੈ।

ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਮੋਹਾਲੀ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਕਰਨ ਲਈ 2500 ਕਰੋੜ ਰੁਪਏ ਖਰਚ ਕੀਤੇ। ਉਹਨਾਂ ਕਿਹਾ ਕਿ ਮੋਹਾਲੀ ਵਿੱਚ ਜਿੰਨੇ ਵੀ ਅਹਿਮ ਕੰਮ ਹੋਏ ਹਨ ਉਹ ਅਕਾਲੀ ਸਰਕਾਰ ਦੀ ਹੀ ਦੇਣ ਹਨ ਉਥੇ ਕਾਂਗਰਸ ਜਾਂ ਆਪ ਸਰਕਾਰ ਨੇ ਮੋਹਾਲੀ ਸ਼ਹਿਰ ਵਿੱਚ ਨਾ ਤਾਂ ਕੋਈ ਪ੍ਰੋਜੈਕਟ ਲਿਆਂਦਾ ਹੈ ਅਤੇ ਨਾ ਹੀ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਮਾਮਲੇ ਵਿੱਚ ਕੋਈ ਡੱਕਾ ਹੀ ਤੋੜਿਆ ਹੈ।

ਉਨਾ ਮੰਗ ਕੀਤੀ ਕਿ ਮੋਹਾਲੀ ਨਗਰ ਨਿਗਮ ਵਿੱਚ ਫੈਲੇ ਭਰਿਸ਼ਟਾਚਾਰ ਦੀ ਜਾਂਚ ਕਰਵਾਈ ਜਾਵੇ ਅਤੇ ਜਿੰਮੇਵਾਰ ਲੋਕਾਂ ਨੂੰ ਸਜ਼ਾ ਦਿੱਤੀ ਜਾਵੇ ਜੋ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰ ਰਹੇ ਹਨ। ਉਹਨਾਂ ਕਿਹਾ ਕਿ ਫੌਰੀ ਤੌਰ ਤੇ ਨਗਰ ਨਿਗਮ ਦੇ ਅਧੀਨ ਪੈਂਦੇ ਖੇਤਰ ਵਿੱਚ ਸੜਕਾਂ ਦੀ ਹਾਲਤ ਵਿੱਚ ਸੁਧਾਰ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਮੌਜੂਦਾ ਸਰਕਾਰ ਗਮਾਡਾ ਅਧਿਕਾਰੀਆਂ ਨੂੰ ਹਿਦਾਇਤਾਂ ਕਰੇ ਕਿ ਨਵੇਂ ਸੈਕਟਰਾਂ ਵਿੱਚ ਸੜਕਾਂ ਦੀ ਤਰਸਯੋਗ ਹਾਲਤ ਵਿੱਚ ਸੁਧਾਰ ਕੀਤਾ ਜਾਵੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...