Editor-In-Chief

spot_imgspot_img

ਪਟਵਾਰੀਆਂ ਨੇ ਵਾਧੂ ਸਰਕਲਾਂ ਵਿੱਚ ਕੀਤਾ ਕੰਮ ਠੱਪ, ਸਰਕਾਰ ਨੂੰ ਨਵੀਂ ਭਰਤੀ ਕਰਨ ਦੀ ਦਿੱਤੀ ਚੁਣੌਤੀ ਐਸਮਾਂ ਖ਼ਿਲਾਫ਼ ਹਾਈ ਕੋਰਟ ਵਿੱਚ ਜਾਣ ਦਾ ਕੀਤਾ ਐਲਾਨ

Date:

ਚੰਡੀਗੜ੍ਹ,31 ਅਗਸਤ (ਹਰਪ੍ਰੀਤ ਸਿੰਘ ਜੱਸੋਵਾਲ):- ਰੈਵੀਨਿਉ ਪਟਵਾਰ ਯੂਨੀਅਨ ਨੇ 3193 ਸਹਕਲਾਂ ਵਿੱਚ ਕਲਮਛੋਡ ਐਲਾਨ ਕਰਕੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਐਸਮਾਂ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ।ਚੰਡੀਗੜ੍ਹ ਵਿਚ ਖਚਾਖਚ ਭਰੀ ਪ੍ਰੈਸ ਕਾਨਫਰੰਸ ਵਿੱਚ ਐਲਾਨ ਕਰਦਿਆਂ ਰੈਵੀਨਿਉ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਅਤੇ ਕਾਨੂੰਨਗੋ ਯੂਨੀਅਨ ਪੰਜਾਬ ਦੇ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਨੇ ਕਿਹਾ ਹੈ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਪਟਵਾਰੀਆਂ ਦੀਆਂ ਮੰਗਾਂ ਲਾਗੂ ਨਹੀਂ ਕਰ ਰਹੀ।

ਆਗੂਆਂ ਨੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਉਨ੍ਹਾਂ ਜੋ ਵਾਧੂ ਸਰਕਲਾਂ ਦਾ ਕੰਮ ਠੱਪ ਕੀਤਾ ਹੈ ਉਨ੍ਹਾਂ ਸਰਕਲਾਂ ਵਿੱਚ ਤੁਰੰਤ ਬੇਰੁਜ਼ਗਾਰਾਂ ਦੀ ਭਰਤੀ ਕੀਤੀ ਜਾਵੇ ਜਿਸਦਾ ਸਵਾਗਤ ਕੀਤਾ ਜਾਵੇਗਾ। ਇਹ ਮੰਗ ਵੀ ਕੀਤੀ ਕਿ ਨਵੇਂ ਭਾਰਤੀ ਪਟਵਾਰੀਆਂ ਨੂੰ 5000 ਰੁਪਏ ਦੀ ਬਜਾਏ ਬੇਸਿਦਕ ਤਨਖਾਹ ਕੀਤੇ ਐਲਾਨ ਮੁਤਾਬਕ ਦਿੱਤੀ ਜਾਵੇ। ਟ੍ਰੇਨਿੰਗ ਦਾ ਸਮਾਂ ਇਕ ਸਾਲ ਕੀਤਾ ਜਾਵੇ, ਪਟਵਾਰੀਆਂ ਦੀ ਤਨਖਾਹ ਵਿੱਚ ਜੋ ਪਾੜਾ ਹੈ ਉਸਨੂੰ ਖਤਮ ਕੀਤਾ ਜਾਵੇ।ਆਗੂਆਂ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਦੀ ਹਮਾਇਤ ਨਹੀਂ ਕਰਦੇ। ਜੋ ਵੀ ਜਾਂਚ ਪਟਵਾਰੀਆਂ ਖਿਲਾਫ ਕੀਤੀ ਜਾਂਦੀ ਹੈ ਉਹ ਨਿਯਮਾਂ ਮੁਤਾਬਕ ਹੀ ਕੀਤੀ ਜਾਵੇ।

ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪਟਵਾਰੀਆਂ ਖਿਲਾਫ਼ ਜੋ ਵੀ ਪੜਤਾਲ ਕੀਤੀ ਜਾਵੇ 17-ਏ ਤਹਿਤ ਹੀ ਕੀਤੀ ਜਾਵੇ।ਆਗੂਆਂ ਨੇ ਇਹ ਵੀ ਕਿਹਾ ਕਿ ਇਹ ਵੀ ਇੱਕ ਤਰਾਂ ਦਾ ਸਰਕਾਰੀ ਭ੍ਰਿਸ਼ਟਾਚਾਰ ਹੈ ਕਿ ਖਾਲੀ ਅਸਾਮੀਆਂ ‘ਤੇ ਭਰਤੀ ਨਾ ਕੀਤੀ ਜਾਵੇ ਅਤੇ ਜੋ ਡਿਊਟੀਆਂ ਕਰਦੇ ਹਨ ਉਨ੍ਹਾਂ ਉੱਤੇ ਕੰਮ ਦਾ ਵਧੇਰੇ ਬੋਝ ਪਾਇਆ ਜਾਵੇ। ਇਹ ਮੰਗ ਵੀ ਕੀਤੀ ਕਿ ਤਰੱਕੀ ਦੇਣ ਸਮੇਂ ਤਜਰਬਾ 7 ਸਾਲ ਤੋਂ ਘਟਾ ਕੇ ਪੰਜ ਸਾਲ ਦਾ ਕੀਤਾ ਜਾਵੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...