ਬਠਿੰਡਾ,29 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਬਠਿੰਡਾ (Bathinda) ਵਿਚ ਮਾਲ ਰੋਡ ਮਾਰਕੀਟ ਐਸੋਸੀਏਸ਼ਨ (Mall Road Market Association) ਦੇ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੀ ਹੱਤਿਆ ਦੇ ਵਿਰੋਧ ਵਿਚ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਬੰਦ ਹਨ,ਮਾਲ ਰੋਡ ’ਤੇ ਇਕੱਠੇ ਹੋਏ ਦੁਕਾਨਦਾਰਾਂ ਨੇ ਫੌਜੀ ਚੌਕ ’ਤੇ ਧਰਨਾ ਦਿਤਾ,ਦੁਕਾਨਦਾਰਾਂ ਨੇ ਪੰਜਾਬ ਸਰਕਾਰ (Punjab Govt) ਅਤੇ ਪੁਲਿਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ,ਦੂਜੇ ਪਾਸੇ ਦੁਕਾਨਦਾਰਾਂ ਦੇ ਰੋਹ ਨੂੰ ਦੇਖਦੇ ਹੋਏ ਫੌਜੀ ਚੌਕ ਦੇ ਆਲੇ-ਦੁਆਲੇ ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ ਕੀਤੀ ਗਈ ਹੈ।
ਦੂਜੇ ਪਾਸੇ ਹਰਜਿੰਦਰ ਸਿੰਘ ਜੌਹਲ ਦੇ ਕਤਲ ਤੋਂ ਕਰੀਬ 21 ਘੰਟੇ ਬਾਅਦ ਐਤਵਾਰ ਦੁਪਹਿਰ ਬਠਿੰਡਾ ਪੁਲਿਸ (Bathinda Police) ਨੇ ਗੋਲੀਆਂ ਚਲਾਉਣ ਵਾਲੇ ਦੋ ਬਦਮਾਸ਼ਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ,ਪੁਲਿਸ ਨੇ ਦੋਵਾਂ ਸ਼ੂਟਰਾਂ ਬਾਰੇ ਕੋਈ ਵੀ ਜਾਣਕਾਰੀ ਦੇਣ ਵਾਲੇ ਨੂੰ 2 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ,ਇਹ ਵੀ ਕਿਹਾ ਗਿਆ ਹੈ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ,ਇਸ ਤੋਂ ਪਹਿਲਾਂ ਐਤਵਾਰ ਸਵੇਰੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦੇ ਪਿਤਾ ਬਲਕੌਰ ਸਿੰਘ ਵਪਾਰੀਆਂ ਦੇ ਧਰਨੇ ਵਿਚ ਸ਼ਾਮਲ ਹੋਣ ਲਈ ਮਾਨਸਾ ਤੋਂ ਬਠਿੰਡਾ ਪੁੱਜੇ।