Editor-In-Chief

spot_imgspot_img

PM ਨਰਿੰਦਰ ਮੋਦੀ ਅੱਜ ‘ਅੰਮ੍ਰਿਤ ਭਾਰਤ ਸਟੇਸ਼ਨ’ ਯੋਜਨਾ ਦੇ ਤਹਿਤ ਕਰਨਗੇ ਦੇਸ਼ ਦੇ 508 ਸਟੇਸ਼ਨਾਂ ਦਾ ਨਵੀਨੀਕਰਨ

Date:

New Delhi,06 Aug,(Harpreet Singh Jassowal):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅੰਮ੍ਰਿਤ ਭਾਰਤ ਯੋਜਨਾ (Amrit Bharat Yojana) ਤਹਿਤ ਐਤਵਾਰ (6 ਅਗਸਤ) ਨੂੰ ਵਜੇ ਵੀਡੀਓ ਕਾਨਫਰੰਸਿੰਗ (Video Conferencing) ਰਾਹੀਂ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਣਗੇ,ਪ੍ਰਧਾਨ ਮੰਤਰੀ ਦਫ਼ਤਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ,ਪ੍ਰਧਾਨ ਮੰਤਰੀ ਜਿਨ੍ਹਾਂ 508 ਸਟੇਸ਼ਨਾਂ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਨ,ਉਹ ਸਾਰੇ 27 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਫੈਲੇ ਹੋਏ ਹਨ।

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿਚ 55-55, ਬਿਹਾਰ ਵਿਚ 49, ਮਹਾਰਾਸ਼ਟਰ ਵਿਚ 44, ਪੱਛਮੀ ਬੰਗਾਲ ਵਿਚ 37, ਮੱਧ ਪ੍ਰਦੇਸ਼ ਵਿਚ 34, ਅਸਾਮ ਵਿਚ 32, ਉੜੀਸਾ ਵਿਚ 25, ਪੰਜਾਬ ਵਿਚ 22, ਗੁਜਰਾਤ ਵਿਚ 21-21 ਅਤੇ ਤੇਲੰਗਾਨਾ, ਝਾਰਖੰਡ ਵਿਚ 20, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ 18-18, ਹਰਿਆਣਾ ਵਿੱਚ 15 ਅਤੇ ਕਰਨਾਟਕ ਵਿੱਚ 13 ਇਸ ਦੇ ਨਾਲ ਹੀ ਚੰਡੀਗੜ੍ਹ ‘ਚ 8, ਕੇਰਲ ‘ਚ 5, ਦਿੱਲੀ, ਤ੍ਰਿਪੁਰਾ, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ‘ਚ 3-3 ਸਟੇਸ਼ਨਾਂ ਨੂੰ ਮੁੜ ਸੁਰਜੀਤ ਕੀਤਾ ਜਾਣਾ ਹੈ ਜਦਕਿ ਹਿਮਾਚਲ ਪ੍ਰਦੇਸ਼, ਮੇਘਾਲਿਆ, ਨਾਗਾਲੈਂਡ ਅਤੇ ਪੁਡੂਚੇਰੀ ‘ਚ 1-1 ਸਟੇਸ਼ਨਾਂ ਨੂੰ ਮੁੜ ਸੁਰਜੀਤ ਕੀਤਾ ਜਾਣਾ ਹੈ।

ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਕੀਤੇ ਜਾਣਗੇ, ਜਿਸ ਦਾ ਬਜਟ 24 ਹਜ਼ਾਰ 700 ਕਰੋੜ ਰੁਪਏ ਹੈ। ਇਸ ਪ੍ਰੋਜੈਕਟ ਵਿੱਚ 1300 ਰੇਲਵੇ ਸਟੇਸ਼ਨਾਂ ਨੂੰ ਮਲਟੀ-ਮੋਡਲ ਹੱਬ ਵਜੋਂ ਵਿਕਸਤ ਕੀਤਾ ਜਾਣਾ ਹੈ,ਇਸ ਤਹਿਤ ਪਹਿਲੇ ਪੜਾਅ ‘ਚ 508 ਰੇਲਵੇ ਸਟੇਸ਼ਨਾਂ ‘ਤੇ ਕੰਮ ਕੀਤਾ ਜਾਵੇਗਾ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਵਾਲੇ ਨਾਲ ਕਿਹਾ ਹੈ ਕਿ ਯੋਜਨਾ ਦੇ ਤਹਿਤ ਇਨ੍ਹਾਂ ਸਟੇਸ਼ਨਾਂ ਨੂੰ ਸ਼ਹਿਰ ਦੇ ਦੋਵੇਂ ਪਾਸੇ ਸਹੀ ਏਕੀਕਰਣ ਦੇ ਨਾਲ ਸਿਟੀ ਸੈਂਟਰਾਂ ਵਜੋਂ ਵਿਕਸਤ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...