Editor-In-Chief

spot_imgspot_img

ਸੁਨੀਲ ਜਾਖੜ ਦੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਬਣਨ ਤੋ ਬਾਅਦ ਪੰਜਾਬ ਦੀਆਂ ਦੂਸਰੀਆਂ ਸਿਆਸੀ ਪਾਰਟੀਆਂ ਚਿੰਤਤ :-ਹਰਦੇਵ ਉੱਭਾ

Date:

ਸੁਨੀਲ ਜਾਖੜ ਦੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਬਣਨ ਤੋ ਬਾਅਦ ਪੰਜਾਬ ਦੀਆਂ ਦੂਸਰੀਆਂ ਸਿਆਸੀ ਪਾਰਟੀਆਂ ਚਿੰਤਤ :-ਹਰਦੇਵ ਉੱਭਾ

ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਬਣਾਉਣ ਲਈ ਕੇਂਦਰੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ :- ਹਰਦੇਵ ਉੱਭਾ

ਮੋਹਾਲੀ 8 ਜੁਲਾਈ,(ਹਰਪ੍ਰੀਤ ਸਿੰਘ ਜੱਸੋਵਾਲ):-  ਭਾਜਪਾ ਦੇ ਕੱਦਾਵਰ ਲੀਡਰ,ਪੰਜਾਬੀਆ ਦੇ ਹਰਮਨ ਪਿਆਰੇ ਨੇਤਾ, ਸੂਝਵਾਨ ਤੇ ਘਾਗ ਸਿਆਸਤਦਾਨ , ਸੁਨੀਲ ਜਾਖੜ ਦੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਬਣਨ ਨਾਲ ਪੰਜਾਬ ਵਿੱਚ ਭਾਜਪਾ ਹੋਰ ਮਜ਼ਬੂਤ ਹੋਵੇਗੀ ਤੇ ਆਉਣ ਵਾਲੀਆਂ ਲੋਕਾ ਸਭਾ ਤੇ ਸਥਾਨਿਕ ਚੋਣਾਂ ਵਿੱਚ ਪਾਰਟੀ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਤੇ ਸ੍ਰੀ ਨਰਿੰਦਰ ਮੋਦੀ ਜੀ ਨੂੰ ਤੀਸਰੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਅਦਾ ਕਰੇਗੀ ।ਇਹਨਾਂ ਗੱਲਾ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਮੀਡੀਆ ਸਹਿ ਸਕੱਤਰ ਹਰਦੇਵ ਸਿੰਘ ਉੱਭਾ ਨੇ ਕੀਤਾ ।ਉਹਨਾਂ ਕਿਹਾ ਕਿ ਸੁਨੀਲ ਜਾਖੜ ਦੇ ਪ੍ਰਧਾਨ ਬਣਨ ਤੇ ਭਾਜਪਾ ਵਰਕਰ ਤੇ ਪੰਜਾਬੀ ਬਹੁਤ ਖੁਸ਼ ਹਨ ,ਭਾਜਪਾ ਵਰਕਰਾ ਵਿੱਚ ਨਵਾ ਜੋਸ਼ ਤੇ ਉਤਸ਼ਾਹ ਵੇਖਿਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਸੁਨੀਲ ਜਾਖੜ ਜੀ ਇੱਕ ਸੁਲਝੇ ਹੋਏ ,ਇਮਾਨਦਾਰ ਤੇ ਤਜਰਬੇਕਾਰ ਸਿਆਸਤਦਾਨ ਹਨ ,ਜਿਸ ਦਾ ਪੰਜਾਬ ਭਾਜਪਾ ਨੂੰ ਬਹੁਤ ਲਾਭ ਮਿਲੇਗਾ ।ਉਹਨਾ ਕਿਹਾ ਕਿ ਸੁਨੀਲ ਜਾਖੜ ਦੇ ਪ੍ਰਧਾਨ ਬਣਨ ਤੋ ਬਾਅਦ ਪੰਜਾਬ ਦੀਆਂ ਦੂਸਰੀਆਂ ਰਾਜਨੀਤਿਕ ਪਾਰਟੀਆਂ ਵਿੱਚ ਖਲਬਲੀ ਮੱਚੀ ਹੋਈ ਹੈ ਤੇ ਚਿੰਤਾ ਵਿੱਚ ਹਨ ।ਉਹਨਾਂ ਕਿਹਾ ਕਿ ਭਾਜਪਾ ਵਰਕਰ ਨਵ ਨਿਯੁਕਤ ਪ੍ਰਧਾਨ ਦੇ ਤਾਜਪੋਸੀ ਸਮਾਗਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤੇ ਆਪਣੇ ਮਹਿਬੂਬ ਨੇਤਾ ਦਾ ਸਵਾਗਤ ਕਰਨ ਲਈ ਤਿਆਰ ਬਰ ਤਿਆਰ ਹਨ ।ਉੱਭਾ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਬਣਾਉਣ ਲਈ ਰਸ਼ਟਰੀ ਪ੍ਰਧਾਨ ਜੇ ਪੀ ਨੱਡਾ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ,ਪੰਜਾਬ ਭਾਜਪਾ ਦੇ ਇਨਚਾਰਜ ਸ੍ਰੀ ਵਿਜੇ ਰੁਪਾਣੀ ,ਰਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ,ਪੰਜਾਬ ਭਾਜਪਾ ਦੇ ਸਹਿ ਇਨਚਾਰਜ ਡਾਕਟਰ ਨਰਿੰਦਰ ਸਿੰਘ ਰੈਨਾ ਸਮੇਤ ਸਮੁੱਚੀ ਕੇਂਦਰੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...