Editor-In-Chief

spot_imgspot_img

ਪ੍ਰਨੀਤ ਕੌਰ ਨੇ ਕੀਤੀ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

Date:

New Delhi,02,(Harpreet Singh Jassowal):- ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਪਾਰਲੀਮੈਂਟ ਪ੍ਰਨੀਤ ਕੌਰ (Praneet Kaur) ਨੇ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮੁੱਦੇ ਉਠਾਏ।ਸੰਸਦ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਉੱਤਰੀ ਪਟਿਆਲਾ ਬਾਈਪਾਸ ਦੇ ਨੂੰ ਜਲਦ ਮੁਕੰਮਲ ਕਰਨ ਅਤੇ ਦਿੱਲੀ ਕਟੜਾ ਐਕਸਪ੍ਰੈਸ ਵੇਅ (Delhi Katra Expressway) ‘ਤੇ ਵੱਖ-ਵੱਖ ਪੁਆਇੰਟਾਂ ‘ਤੇ ਪੁਲੀਆਂ ਬਣਾਉਣ ਸਮੇਤ ਕਈ ਮੁੱਦੇ ਉਠਾਏ ਹਨ।

ਪ੍ਰਨੀਤ ਕੌਰ ਨੇ ਸ਼ੁਤਰਾਣਾ ਦੇ ਪਿੰਡ ਠਰੂਆਂ ਅਤੇ ਮੋਮੀਆਂ ਵਿੱਚੋਂ ਲੰਘਦੇ ਦਿੱਲੀ ਕਟੜਾ ਐਕਸਪ੍ਰੈਸ ਵੇਅ ’ਤੇ ਪੁਲੀ ਬਣਾਉਣ ਦੀ ਮੰਗ ਵੀ ਉਠਾਈ ਤਾਂ ਜੋ ਆਸ-ਪਾਸ ਦੇ ਪਿੰਡਾਂ ਵਿੱਚ ਪਾਣੀ ਭਰਨ ਅਤੇ ਹੜ੍ਹਾਂ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ,ਉਨ੍ਹਾਂ ਨੇ ਪਿੰਡ ਚੌਰਾ ਨੇੜੇ ਦੱਖਣੀ ਬਾਈਪਾਸ NH-07 ‘ਤੇ ਸਲਿੱਪ ਰੋਡ ਦਾ ਨਿਰਮਾਣ, NH-07 ਤੋਂ ਪਿੰਡ ਰਾਜਗੜ੍ਹ ਅਤੇ ਚੂਹੜ ਕਲਾਂ ਤੱਕ ਰਸਤਾ ਅਤੇ NH-44 ਤੋਂ ਰਾਜਪੁਰਾ ਸ਼ਹਿਰ ਤੱਕ ਵਿਸ਼ੇਸ਼ ਰਸਤਾ ਮੁਹੱਈਆ ਕਰਵਾਉਣ ਸਮੇਤ ਕੁਝ ਹੋਰ ਮੰਗਾਂ ਵੀ ਉਠਾਈਆਂ।

ਉਨ੍ਹਾਂ ਨੇ ਅੱਗੇ ਦੱਸਿਆ ਕਿ, “ਇਸ ਪ੍ਰੋਜੈਕਟ ਦੇ ਰੁਕਣ ਨਾਲ ਲਗਭਗ 450 ਪਰਿਵਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਕਿਉਂਕਿ ਉਨ੍ਹਾਂ ਦੀ ਜ਼ਮੀਨ ਲਈ ਐਕੁਆਇਰ ਕਰਨ ਦਾ 3ਡੀ ਐਲਾਨਨਾਮਾ ਹੋ ਚੁੱਕਾ ਹੈ ਪਰ ਨਾ ਤਾਂ ਉਨ੍ਹਾਂ ਨੂੰ ਆਪਣੀ ਜ਼ਮੀਨ ਦਾ ਬਣਦਾ ਪੈਸਾ ਮਿਲ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਕਰਜ਼ਾ ਲੈਣ ਜਾਂ ਜ਼ਮੀਨ ਕਿਸੇ ਹੋਰ ਨੂੰ ਵੇਚਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।”

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

11 ਦਸੰਬਰ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਵਿੱਚ ਤੇਜ਼ ਸੀਤ ਲਹਿਰ ਸ਼ੁਰੂ ਹੋ ਸਕਦੀ ਹੈ

ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਚ ਠੰਡ...

ਪੰਜਾਬ ‘ਚ ਸਵਾਈਨ ਫਲੂ ਦੀ ਦਸਤਕ

ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਚ ਪਿਛਲੇ...

10 ਦਸੰਬਰ ਤੋਂ ਸੂਬਾ ਸਰਕਾਰ ਵੱਲੋਂ ‘ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ

ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- 10 ਦਸੰਬਰ ਤੋਂ...