Nangal,23 July, (Harpreet Singh Jassowal):- ਪੰਜਾਬ ਦੇ ਭਾਖੜਾ ਡੈਮ (Bhakra Dam) ਦੇ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਤਾਜ਼ਾ ਸਥਿਤੀ ਦੇ ਮੱਦੇਨਜ਼ਰ ਭਾਖੜਾ ਡੈਮ ਦੇ ਫਲੱਡ ਗੇਟ (Flood Gate) ਖੋਲ੍ਹਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਹ ਸ਼ੱਕ ਉਪ ਮੰਡਲ ਮੈਜਿਸਟਰੇਟ ਨੰਗਲ ਵੱਲੋਂ ਜਾਰੀ ਪੱਤਰ ਤੋਂ ਹੋਇਆ,ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ,ਕੱਲ੍ਹ ਸਵੇਰੇ ਦਰਜ ਕੀਤੇ ਗਏ ਅੰਕੜਿਆਂ ਅਨੁਸਾਰ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1651 ਫੁੱਟ ਤੱਕ ਪਹੁੰਚ ਗਿਆ ਹੈ, ਜਦੋਂ ਕਿ ਖ਼ਤਰੇ ਦਾ ਪੱਧਰ 1680 ਫੁੱਟ ਹੈ। ਜਿਕਰਯੋਗ ਹੈ ਕਿ ਪਿਛਲੇ ਸਾਲ ਅੱਜ ਦੇ ਦਿਨ ਭਾਖੜਾ ਡੈਮ (Bhakra Dam) ਦੇ ਪਾਣੀ ਦਾ ਪੱਧਰ 1587 ਫੁੱਟ ਸੀ ਜੋ ਕਿ ਪਿਛਲੇ ਸਾਲ ਨਾਲੋਂ 64 ਫੁੱਟ ਵੱਧ ਹੈ। ਰਾਹਤ ਦੀ ਗੱਲ ਇਹ ਹੈ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਵਾਲੇ ਖੇਤਰ ਤੋਂ 29 ਫੁੱਟ ਦੂਰ ਹੈ।