ਨਵੀਂ ਦਿੱਲੀ, 28 ਅਗਸਤ (ਹਰਪ੍ਰੀਤ ਸਿੰਘ ਜੱਸੋਵਾਲ):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸੋਮਵਾਰ ਨੂੰ ‘ਰੁਜ਼ਗਾਰ ਮੇਲੇ’ ਤਹਿਤ ਵੱਖ-ਵੱਖ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਵਿਚ 51,000 ਤੋਂ ਵੱਧ ਨਵੇਂ ਭਰਤੀ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ,ਦੱਸ ਦੇਈਏ ਕਿ ਇਹ ਰੁਜ਼ਗਾਰ ਮੇਲਾ ਦੇਸ਼ ਭਰ ਵਿਚ 45 ਥਾਵਾਂ ’ਤੇ ਲਗਾਇਆ ਗਿਆ,ਰੁਜ਼ਗਾਰ ਮੇਲੇ ਰਾਹੀਂ ਕੇਂਦਰੀ ਗ੍ਰਹਿ ਮੰਤਰਾਲੇ ਵੱਖ-ਵੱਖ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ,ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਦਿੱਲੀ ਪੁਲਿਸ (Delhi Police) ਦੀ ਭਰਤੀ ਕਰਦਾ ਹੈ,ਪ੍ਰਧਾਨ ਮੰਤਰੀ ਦਫਤਰ (PMO) ਮੁਤਾਬਕ ਇਹ ਰੁਜ਼ਗਾਰ ਮੇਲਾ ਪ੍ਰਧਾਨ ਮੰਤਰੀ ਦੀ ਰੁਜ਼ਗਾਰ ਸਿਰਜਣ ਪ੍ਰਤੀ ਵਚਨਬੱਧਤਾ ਨੂੰ ਤਰਜੀਹ ਦੇਣ ਦੀ ਦਿਸ਼ਾ ‘ਚ ਇਕ ਕਦਮ ਹੈ,ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਾਰ ਰੁਜ਼ਗਾਰ ਮੇਲੇ ਦਾ ਆਯੋਜਨ ਅਜਿਹੇ ਮਾਹੌਲ ‘ਚ ਕੀਤਾ ਜਾ ਰਿਹਾ ਹੈ,ਜਦੋਂ ਦੇਸ਼ ਮਾਣ ਅਤੇ ਆਤਮ-ਵਿਸ਼ਵਾਸ ਨਾਲ ਭਰਿਆ ਹੋਇਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ‘ਰੁਜ਼ਗਾਰ ਮੇਲੇ’ ਤਹਿਤ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਵਿਚ 51,000 ਤੋਂ ਵੱਧ ਨਵੇਂ ਭਰਤੀ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ
Date: