Editor-In-Chief

spot_imgspot_img

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ 3 ਦਿਨਾਂ ਵਿਚ 1200 ਤੋਂ ਵੱਧ ਨੌਕਰੀਆਂ ਦੇਵੇਗੀ

Date:

ਚੰਡੀਗੜ੍ਹ, 05 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ) :-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ 3 ਦਿਨਾਂ ਵਿਚ 1200 ਤੋਂ ਵੱਧ ਨੌਕਰੀਆਂ ਦੇਵੇਗੀ,ਦਰਅਸਲ ਬੀਤੇ ਦਿਨੀਂ ਜੈਪੁਰ ਵਿਖੇ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸਿਆ ਕਿ ਆਉਣ ਵਾਲੇ ਦਿਨਾਂ ਵਿਚ ਸਰਕਾਰ 700 ਦੇ ਕਰੀਬ ਪਟਵਾਰੀ ਅਤੇ 500 ਤੋਂ ਵੱਧ ਪੁਲਿਸ ਸਬ-ਇੰਸਪੈਕਟਰਾਂ (Police Sub-Inspectors) ਨੂੰ ਨਿਯੁਕਤੀ ਪੱਤਰ ਦੇਵੇਗੀ।

ਉਨ੍ਹਾਂ ਕਿਹਾ ਕਿ 8 ਸਤੰਬਰ ਨੂੰ 700 ਪਟਵਾਰੀਆਂ (Patwaris) ਨੂੰ ਨਿਯੁਕਤੀ ਪੱਤਰ ਦਿਤੇ ਜਾਣਗੇ ਅਤੇ 9 ਸਤੰਬਰ ਨੂੰ 560 ਸਬ-ਇੰਸਪੈਕਟਰ (Sub-Inspectors) ਨਿਯੁਕਤ ਕੀਤੇ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਹੁਣ ਤਕ 30,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿਤੀਆਂ ਗਈਆਂ ਅਤੇ 28,000 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ (Regular) ਕੀਤਾ ਹੈ,ਉਨ੍ਹਾਂ ਦਸਿਆ ਕਿ ਹਾਲ ਹੀ ਵਿਚ 12,710 ਅਧਿਆਪਕਾਂ ਦੀਆਂ ਸੇਵਾਵਾਂ ਵੀ ਰੈਗੂਲਰ ਕੀਤੀਆਂ ਗਈਆਂ ਹਨ,ਉਨ੍ਹਾਂ ਕਿਹਾ ਕਿ ਰਾਜਸਥਾਨ ਵਿਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਇਥੇ ਵੀ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡੀ ਤਰਜੀਹ ਹੋਵੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...