Editor-In-Chief

spot_imgspot_img

ਪੰਜਾਬ ਸਰਕਾਰ ਦਾ ਪਟਿਆਲਾ ਨੂੰ ਵੱਡਾ ਤੋਹਫਾ

Date:

ਪਟਿਆਲਾ,13 ਅਗਸਤ (ਹਰਪ੍ਰੀਤ ਸਿੰਘ ਜੱਸੋਵਾਲ):- ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Gympa) ਨੇ ਪਟਿਆਲਾ ਜ਼ਿਲ੍ਹੇ ਦੇ ਨਹਿਰੀ ਪਾਣੀ ਆਧਾਰਤ ਪ੍ਰੋਜੈਕਟ ਪੱਬਰਾ ਦਾ ਉੱਚ ਅਧਿਕਾਰੀਆਂ ਸਮੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਬ੍ਰਮ ਸ਼ੰਕਰ ਜਿੰਪਾ ਨੂੰ ਦੱਸਿਆ ਕਿ ਪਿੰਡ ਪੱਬਰਾ ਵਿਖੇ ਬਣ ਰਹੇ ਨਹਿਰੀ ਪਾਣੀ ’ਤੇ ਆਧਾਰਤ ਪੀਣ ਵਾਲੇ ਪਾਣੀ ਦਾ ਪ੍ਰੋਜੈਕਟ ਲਗਭਗ ਤਿਆਰ ਹੈ ਤੇ ਇਸ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਉਦਘਾਟਨ ਲਈ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਬੇਨਤੀ ਕੀਤੀ ਜਾਵੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਪੱਬਰਾ ਪ੍ਰੋਜੈਕਟ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਸਾਫ ਪਾਣੀ ਦੀ ਨਿਰਵਿਘਨ ਸਪਲਾਈ ਦੇਣੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪਹਿਲ ਹੈ ਤੇ ਇਸ ਮਕਸਦ ਲਈ ਪੱਬਰਾ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

ਪੱਬਰਾ ਜਲ ਸਪਲਾਈ ਪ੍ਰੋਜੈਕਟ (Pabra Water Supply Project) ਦੀ ਕੁੱਲ ਲਾਗਤ 120.60 ਕਰੋੜ ਰੁਪਏ ਹੈ ਤੇ ਇਸ ਨਾਲ ਰਾਜਪੁਰਾ,ਪਟਿਆਲਾ ਤੇ ਸਰਹੰਦ ਦੇ 112 ਪਿੰਡਾਂ ਨੂੰ ਲਾਭ ਪੁੱਜੇਗਾ,21,693 ਘਰਾਂ ਦੀ 1 ਲੱਖ 30 ਹਜ਼ਾਰ 159 ਆਬਾਦੀ ਨੂੰ ਸਾਫ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ,ਜ਼ਿਕਰਯੋਗ ਹੈ ਕਿ ਇਨ੍ਹਾਂ ਪਿੰਡਾਂ ਵਿਚ ਧਰਤੀ ਹੇਠਲੇ ਪਾਣੀ ਦੀ ਕੁਆਲਿਟੀ ਖਰਾਬ ਹੈ ਅਤੇ ਇਸ ਵਿਚ ਫਲੋਰਾਈਡ,ਨਾਈਟਰੇਟ ਤੇ ਹੈਵੀਮੈਟਲ ਦੀ ਜ਼ਿਆਦਾ ਮਾਤਰਾ ਹੈ,ਉਕਤ ਪ੍ਰੋਜੈਕਟ ਦੇ ਸ਼ੁਰੂ ਹੋ ਜਾਣ ਤੋਂ ਬਾਅਦ ਇਨ੍ਹਾਂ ਪਿੰਡਾਂ ਨੂੰ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਮਿਲੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...