ਚੰਡੀਗੜ, 05 ਅਕਤੂਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਨਾਂ ਇੱਕ ਹੋਰ ਪੱਤਰ ਜਾਰੀ ਕੀਤਾ ਗਿਆ ਹੈ,ਇਸ ਵਾਰ ਪੰਜਾਬ ਦੇ ਰਾਜਪਾਲ ਨੇ ਪੱਤਰ ਵਿੱਚ ਰੇਤ ਦੀ ਖੁਦਾਈ ਦਾ ਮੁੱਦਾ ਉਠਾਇਆ ਹੈ,ਇੰਨਾ ਹੀ ਨਹੀਂ ਹਾਲ ਹੀ ਵਿੱਚ ਤਰਨਤਾਰਨ ਤੋਂ ਤਬਾਦਲੇ ਕੀਤੇ ਗਏ ਐਸਐਸਪੀ ਗੁਰਮੀਤ ਸਿੰਘ ਚੌਹਾਨ (SSP Gurmeet Singh Chauhan) ਅਤੇ ਰੇਤ ਦੀ ਮਾਈਨਿੰਗ (Mining) ਰੋਕਣ ਗਈ ਪੁਲਿਸ ਟੀਮ (Police Team) ਨੂੰ ਮੁਅੱਤਲ ਕਰਨ ਦੇ ਮਾਮਲੇ ਵਿੱਚ ਵੀ ਵਿਸਥਾਰਤ ਰਿਪੋਰਟ ਮੰਗੀ ਗਈ ਹੈ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੱਤਰ ਵਿੱਚ ਲਿਖਿਆ ਕਿ ਮੈਂ ਪੁਲਿਸ ਵਿੱਚ ਭ੍ਰਿਸ਼ਟਾਚਾਰ,ਰਾਤ ਸਮੇਂ ਗੈਰ-ਕਾਨੂੰਨੀ ਮਾਈਨਿੰਗ (Illegal Mining) ਵਿੱਚ ਵਿਧਾਇਕ ਦੇ ਕਰੀਬੀ ਰਿਸ਼ਤੇਦਾਰਾਂ ਦੀ ਸ਼ਮੂਲੀਅਤ ਅਤੇ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਅਤੇ ਬਾਅਦ ਵਿੱਚ ਸੀਨੀਅਰ ਪੁਲਿਸ ਕਪਤਾਨ (SSP) ਤਰਨਤਾਰਨ ਦੇ ਤਬਾਦਲੇ ਬਾਰੇ ਇੱਕ ਵਿਧਾਇਕ ਦੇ ਦੋਸ਼ਾਂ ਦੇ ਸਬੰਧ ਵਿੱਚ ਮੀਡੀਆ ਵਿੱਚ ਆਈਆਂ ਰਿਪੋਰਟਾਂ ਪੜ੍ਹ ਰਿਹਾ ਹਾਂ।
ਗੈਰ-ਕਾਨੂੰਨੀ ਮਾਈਨਿੰਗ (Illegal Mining) ਦਾ ਮੁੱਦਾ ਪੰਜਾਬ ਦਾ ਅਹਿਮ ਮੁੱਦਾ ਹੈ ਅਤੇ ਇਸ ਲਈ ਭ੍ਰਿਸ਼ਟਾਚਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ,ਇਸ ਦੇ ਪਿਛੋਕੜ ਵਿੱਚ ਕੁਝ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਦੀ ਇੱਕ ਟੀਮ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਰਾਤ ਸਮੇਂ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ (Illegal Mining) ਗਤੀਵਿਧੀ ਦਾ ਪਰਦਾਫਾਸ਼ ਕੀਤਾ ਅਤੇ ਵਿਧਾਇਕ ਦਾ ਇੱਕ ਨਜ਼ਦੀਕੀ ਰਿਸ਼ਤੇਦਾਰ ਇਸ ਦਾ ਹਿੱਸਾ ਹੈ।