Editor-In-Chief

spot_imgspot_img

ਪੰਜਾਬ ਪੁਲਿਸ ਨੇ ਕਿਸਾਨ ਤੇ ਨੌਜਵਾਨ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ

Date:

ਚੰਡੀਗੜ੍ਹ, 21 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਕਿਸਾਨਾਂ ਅਤੇ ਕੇਂਦਰ ਵਿਚਕਾਰ ਚੱਲ ਰਹੀ ਗੱਲਬਾਤ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਇੱਕ ਟਵੀਟ ਸਾਂਝਾ ਕੀਤਾ ਗਿਆ ਹੈ,ਪੰਜਾਬ ਪੁਲਿਸ (Punjab Police) ਨੇ ਸਾਰਿਆਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ,ਪੰਜਾਬ ਪੁਲਿਸ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤਮਈ ਰਹਿਣਾ ਚਾਹੀਦਾ ਹੈ,ਅਤੇ ਹਰਿਆਣਾ ਦੇ ਬੈਰੀਕੇਡਾਂ ’ਤੇ ਭੀੜ ਨਾ ਕਰਨ ਅਤੇ ਉਨ੍ਹਾਂ ਵਲੋਂ ਹਰਿਆਣਾ ਪੁਲਿਸ ਨੂੰ ਬਲ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ ਹੈ,ਪੰਜਾਬ ਪੁਲਿਸ (Punjab Police) ਨੇ ਅੱਗੇ ਕਿਹਾ ਕਿ ਅਸੀਂ ਤੁਹਾਨੂੰ ਸਾਰਿਆਂ ਨੂੰ ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਤੋਂ ਪਹਿਲਾਂ ਖ਼ਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦੇ ਹਾਂ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related