Editor-In-Chief

spot_imgspot_img

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

Date:

ਚੰਡੀਗੜ੍ਹ, 4 ਨਵੰਬਰ 2023,(ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਇਥੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਹਾਲ ਹੀ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਜਾਰੀ ਕੀਤੇ ਗਏ ਟੈਂਡਰਾਂ ਵਿੱਚ ਵੱਡੀ ਗਿਣਤੀ ਵਿੱਚ ਠੇਕੇਦਾਰਾਂ ਵੱਲੋਂ ਹਿੱਸਾ ਲੈਣ ਸਦਕਾ 430 ਕਿਲੋਮੀਟਰ ਲੰਬੀਆਂ ਪਲਾਨ ਸੜਕਾਂ ਦੇ 55 ਕਾਰਜ਼ਾਂ ਨੂੰ 342 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਦੇ ਮੁਕਾਬਲੇ 270 ਕਰੋੜ ਰੁਪਏ ਵਿੱਚ ਅਲਾਟ ਕਰਨ ਕਰਕੇ 72 ਕਰੋੜ ਰੁਪਏ (ਲਗਭਗ 21 ਪ੍ਰਤੀਸ਼ਤ) ਦੀ ਬੱਚਤ ਹੋਈ ਹੈ।

ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਾਰਦਰਸ਼ੀ ਅਤੇ ਕੁਸ਼ਲ ਕਾਰਜ਼ ਪ੍ਰਣਾਲੀ ਸਦਕਾ ਠੇਕੇਦਾਰਾਂ ਵਿੱਚ ਵਿਸ਼ਵਾਸ਼ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਠੇਕੇਦਾਰ ਇਸ ਗੱਲ ਤੋਂ ਪੂਰੀ ਤਰ੍ਹਾਂ ਜਾਣੂੰ ਹਨ ਕਿ ਉਨ੍ਹਾਂ ਨੂੰ ਕਿਸੇ ਨੂੰ ਵੀ ਰਿਸ਼ਵਤ ਨਹੀਂ ਦੇਣੀ ਪਵੇਗੀ ਅਤੇ ਘੱਟੋ-ਘੱਟ ਕੀਮਤ ‘ਤੇ ਵੱਧ ਤੋਂ ਵੱਧ ਮਿਆਰੀ ਕੰਮ ਕਰਨ ਵਾਲੇ ਨੂੰ ਹੀ ਠੇਕਾ ਦਿੱਤਾ ਜਾਵੇਗਾ।

ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ (Cabinet Minister Harbhajan Singh ETO) ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਤਰ੍ਹਾਂ ਕੀਤੀ ਜਾਣ ਵਾਲੀ ਬਚਤ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਮੁਹਈਆ ਕਰਵਉਣ ਲਈ ਇਸਤੇਮਾਲ ਹੋਵੇਗੀ,ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਪ੍ਰੋਜੈਕਟਾਂ ਨੂੰ ਮਿਥੇ ਗਏ ਮਿਆਰਾਂ ਦੀ ਪਾਲਣਾ ਕਰਦੇ ਹੋਏ ਵੱਧ ਤੋਂ ਵੱਧ ਕਿਫ਼ਾਇਤੀ ਲਾਗਤਾਂ ‘ਤੇ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...