ਚੰਡੀਗੜ੍ਹ,04 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhwan) ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ ‘ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ,ਉਨ੍ਹਾਂ ਇਸ ਫ਼ੈਸਲੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ।
ਸਦੀਆਂ ਤੋਂ ਆਪਣੇ ਹੱਥਾਂ ਨਾਲ ਜੁੱਤੀਆਂ ਬਣਾਉਣ ਵਾਲੇ ਕਾਰੀਗਰਾਂ (ਸ਼ੂਮੇਕਰ) ਲਈ ਤੁਰੰਤ ਵਿੱਤੀ ਸਹਾਇਤਾ ਦੀ ਮੰਗ ਕਰਦਿਆਂ ਸਪੀਕਰ ਨੇ ਕਿਹਾ ਕਿ ਇਹ ਲੋਕ ਸਦੀਆਂ ਪੁਰਾਣੀ ਪਰੰਪਰਾ ਨੂੰ ਜੀਵੰਤ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ (Central Govt) ਇਸ ਆਪਹੁਦਰੇ ਫ਼ੈਸਲੇ ਨਾਲ ਇਸ ਰਵਾਇਤੀ ਉਦਯੋਗ ਨੂੰ ਤਬਾਹ ਕਰਨਾ ਚਾਹੁੰਦੀ ਹੈ,ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਨ੍ਹਾਂ ਰਵਾਇਤੀ ਕਿੱਤਿਆਂ ਦਾ ਸਮਰਥਨ ਕੀਤਾ ਜਾਵੇ ਤਾਂ ਜੋ ਹੱਥੀਂ ਜੁੱਤੀ ਬਣਾਉਣ ਵਾਲੇ ਕਾਰੀਗਰ ਆਪਣੀ ਰੋਜ਼ੀ-ਰੋਟੀ ਕਮਾ ਸਕਣ।
ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhwan) ਨੇ ਕਿਹਾ ਕਿ ਪੰਜਾਬ ਸਰਕਾਰ (Punjab Govt) ਆਪਣੀਆਂ ਲੋਕ ਪੱਖੀ ਅਤੇ ਉਦਯੋਗ ਪੱਖੀ ਨੀਤੀਆਂ ਨਾਲ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵੱਡੇ ਉਪਰਾਲੇ ਕਰ ਰਹੀ ਹੈ,ਪਰ ਇਸ ਦੇ ਉਲਟ ਕੇਂਦਰ ਸਰਕਾਰ (Central Govt) ਵੱਡੇ ਉਦਯੋਗਿਕ ਦਿੱਗਜਾਂ ਦੀ ਸਹਾਇਤਾ ਤਾਂ ਕਰ ਰਹੀ ਹੈ ਜਦਕਿ ਹਰ ਕਿਸਮ ਦੇ ਅਸੰਗਠਿਤ ਖੇਤਰਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।