Editor-In-Chief

spot_imgspot_img

ਪੰਜਾਬ ਵਿਜੀਲੈਂਸ ਬਿਊਰੋ ਨੇ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਾਵਰਕਾਮ ਦੇ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ ਕੀਤਾ ਕਾਬੂ

Date:

ਚੰਡੀਗੜ੍ਹ,08 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (P.S.P.C.L.) ਦੇ ਦਫਤਰ ਸ਼ੇਰਪੁਰ,ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (JE) ਅਮਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਰਣਜੀਤ ਸਿੰਘ ਵਾਸੀ ਖੇੜੀ,ਸਬ ਡਵੀਜ਼ਨ ਧੂਰੀ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ,ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੰਜਾਬ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਉਸ ਦੇ ਖੇਤੀਬਾੜੀ ਫਾਰਮ ਵਿੱਚ ਪੁਰਾਣਾ ਟਰਾਂਸਫਾਰਮਰ ਬਦਲਣ ਲਈ 5,000 ਰੁਪਏ ਰਿਸ਼ਵਤ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੀ.ਐਸ.ਪੀ.ਸੀ.ਐਲ.(P.S.P.C.L.) ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ,ਇਸ ਸਬੰਧੀ ਮੁਲਜ਼ਮ ਕਰਮਚਾਰੀ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ,ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...