ਚੰਡੀਗੜ੍ਹ,11 ਜੁਲਾਈ,(ਹਰਪ੍ਰੀਤ ਸਿੰਘ ਜੱਸੋਵਾਲ):- ਮੰਗਲਵਾਰ ਦੀ ਸਵੇਰ ਤੋਂ ਪੰਜਾਬ ਵਿੱਚ ਅੱਜ ਮੀਂਹ ਤੋਂ ਰਾਹਤ ਮਿਲੀ,ਮੌਸਮ ਵਿਭਾਗ (Department of Meteorology) ਨੇ ਅੱਜ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਪੂਰਬੀ ਮਾਲਵੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ,ਉਹ ਵੀ ਆਮ ਵਾਂਗ ਰਹੇਗਾ,ਅੰਮ੍ਰਿਤਸਰ ‘ਚ ਰਮਦਾਸ ਪਿੰਡ ਘੋਨੇਵਾਲ ‘ਚ ਰਾਵੀ ਦੇ ਪਾਰ ਫਸੇ 210 ਕਿਸਾਨਾਂ ਨੂੰ ਫੌਜ ਦੀ ਮਦਦ ਨਾਲ ਦੇਰ ਰਾਤ ਕੱਢਿਆ ਗਿਆ,ਅੱਜ 90 ਲੋਕਾਂ ਨੂੰ ਕੱਢਿਆ ਜਾਵੇਗਾ।
ਪੰਜਾਬ ‘ਚ ਮੀਂਹ ਰੁਕਣ ਤੋਂ ਬਾਅਦ ਵੀ ਹਿਮਾਚਲ ਤੋਂ ਆਉਣ ਵਾਲੇ ਪਾਣੀ ਕਾਰਨ ਤਿੰਨੋਂ ਦਰਿਆਵਾਂ ਸਤਲੁਜ, ਰਾਵੀ ਅਤੇ ਬਿਆਸ ਦੇ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ,ਸਤਲੁਜ ਦੇ ਵਧਦੇ ਪਾਣੀ ਦੇ ਪੱਧਰ ਨੇ ਪੂਰਬੀ ਮਾਲਵਾ,ਚੰਡੀਗੜ੍ਹ,ਖਰੜ,ਮੋਹਾਲੀ,ਪਟਿਆਲਾ ਅਤੇ ਦੋਆਬੇ ਦੇ ਨਵਾਂਸ਼ਹਿਰ, ਸ਼ਾਹਕੋਟ ਅਤੇ ਫਿਲੌਰ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ,ਸਤਲੁਜ ਅਤੇ ਘੱਗਰ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ।
ਸ਼ਾਹਕੋਟ ‘ਚ ਦੋ ਥਾਵਾਂ ‘ਤੇ ਧੁੱਸੀ ਬੰਨ੍ਹ ਟੁੱਟਿਆ,ਸ਼ਾਹਕੋਟ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਰਾਤ ਨੂੰ ਪਾਣੀ ਆ ਗਿਆ,ਜਿਸ ਤੋਂ ਬਾਅਦ NDRF ਨੇ ਉੱਥੇ ਬਚਾਅ ਮੁਹਿੰਮ ਚਲਾਈ,ਪਾਣੀ ਦਾ ਪੱਧਰ ਲਗਾਤਾਰ ਵਧਦਾ ਰਿਹਾ ਤਾਂ ਇਹ ਪੰਜਾਬ ਲਈ ਹੋਰ ਚਿੰਤਾਜਨਕ ਬਣ ਜਾਵੇਗਾ,ਇਸ ਤੋਂ ਬਾਅਦ ਮਾਝੇ ਅਤੇ ਦੁਆਬੇ ਵਿੱਚ ਵੀ ਹੜ੍ਹ ਦੀ ਸਥਿਤੀ ਬਣੀ ਰਹੇਗੀ,ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਦੱਸਿਆ ਕਿ ਭਾਖੜਾ ਡੈਮ ਇਸ ਵੇਲੇ 1621 ਫੁੱਟ ‘ਤੇ ਹੈ,ਪਿਛਲੇ ਦੋ ਦਿਨਾਂ ਵਿੱਚ ਪਾਣੀ ਦਾ ਪੱਧਰ ਕਰੀਬ 20 ਫੁੱਟ ਵੱਧ ਗਿਆ ਹੈ।
ਗੇਟ ਦਾ ਪੱਧਰ 1645 ਫੁੱਟ ਹੈ,ਹੁਣ ਇੱਥੇ 20 ਫੁੱਟ ਹੋਰ ਪਾਣੀ ਸਟੋਰ ਕਰਨ ਦੀ ਸਮਰੱਥਾ ਹੈ,ਦੂਜੇ ਪਾਸੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ 1,390 ਫੁੱਟ ਹੈ ਅਤੇ ਉਥੇ ਪਾਣੀ ਦਾ ਪੱਧਰ 1,350.63 ਫੁੱਟ ਨੂੰ ਪਾਰ ਕਰ ਗਿਆ ਹੈ,ਰਣਜੀਤ ਸਾਗਰ ਡੈਮ (Ranjit Sagar Dam) ਵਿੱਚ ਪਾਣੀ ਦਾ ਪੱਧਰ 1,731.99 ਫੁੱਟ ਹੈ ਅਤੇ ਇਸ ਵਿੱਚ ਪਾਣੀ ਦਾ ਪੱਧਰ 1,706.26 ਫੁੱਟ ਤੱਕ ਪਹੁੰਚ ਗਿਆ ਹੈ,ਆਨੰਦਪੁਰ ਸਾਹਿਬ ਤੋਂ ਚੰਡੀਗੜ੍ਹ ਆਉਣ ਵਾਲੇ ਰਸਤੇ ਨੂੰ ਵੀ ਲੋੜ ਪੈਣ ’ਤੇ ਹੀ ਵਰਤਣ ਲਈ ਕਿਹਾ ਗਿਆ,ਇਲਾਕੇ ਦੀਆਂ ਸੜਕਾਂ ‘ਤੇ ਪਾਣੀ ਆ ਗਿਆ ਹੈ।