Editor-In-Chief

spot_imgspot_img

ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਚੁੱਕਿਆ ਬੰਗਲਾਦੇਸ਼ ਵਲੋਂ ਕਿੰਨੂ ਦੀ ਦਰਾਮਦ ‘ਤੇ ਲਗਾਈ ਗਈ ਭਾਰੀ ਕਸਟਮ ਡਿਊਟੀ ਦਾ ਮੁੱਦਾ

Date:

ਨਵੀਂ ਦਿੱਲੀ, 02 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit Singh Sahni) ਨੇ ਪਿਛਲੇ ਮਹੀਨੇ ਭਾਰਤ ਤੋਂ ਕਿੰਨੂ ਦੀ ਦਰਾਮਦ ‘ਤੇ ਕਸਟਮ ਡਿਊਟੀ ਵਧਾਉਣ ਦੇ ਬੰਗਲਾਦੇਸ਼ ਸਰਕਾਰ ਦੇ ਫੈਸਲੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨਾਲ ਸੰਪਰਕ ਕੀਤਾ ਸੀ।ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਕਸਟਮ ਡਿਊਟੀ ਵਿਚ ਭਾਰੀ ਵਾਧੇ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਤੋਂ ਬਰਾਮਦ ਵਿਚ ਭਾਰੀ ਕਮੀ ਆਈ ਹੈ, ਜਿਸ ਕਾਰਨ ਕਿਸਾਨ ਪ੍ਰੇਸ਼ਾਨੀ ਵਿਚ ਹਨ। ਬੰਗਲਾਦੇਸ਼ ਵਲੋਂ ਕਿੰਨੂ ਦੀ ਦਰਾਮਦ ਲਈ ਨਵੀਂ ਦਰ 33 ਰੁਪਏ ਪ੍ਰਤੀ ਕਿਲੋ ਤੋਂ ਵਧਾ ਕੇ 98 ਰੁਪਏ ਪ੍ਰਤੀ ਕਿਲੋ ਕਰ ਦਿਤੀ ਗਈ ਹੈ, ਇਸ ਵੱਡੇ ਵਾਧੇ ਨੇ ਪੰਜਾਬ ਦੇ ਕਿੰਨੂ ਕਿਸਾਨਾਂ ਅਤੇ ਬਰਾਮਦਕਾਰਾਂ ਦੀ ਰੋਜ਼ੀ-ਰੋਟੀ ਲਈ ਗੰਭੀਰ ਖਤਰਾ ਪੈਦਾ ਕਰ ਦਿਤਾ ਹੈ।ਪੀਯੂਸ਼ ਗੋਇਲ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨਾਲ ਸੰਪਰਕ ਕਰਕੇ ਦਸਿਆ ਹੈ ਕਿ ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਚੱਲ ਰਹੀਆਂ ਦੁਵੱਲੀਆਂ ਮੀਟਿੰਗਾਂ ਦੌਰਾਨ ਹੋਣ ਵਾਲੀ ਚਰਚਾ ਵਿਚ ਵਿਆਪਕ ਆਰਥਿਕ ਭਾਈਵਾਲੀ ਬਾਰੇ ਇਕ ਸਮਝੌਤਾ ਹੋਣ ਦੀ ਸੰਭਾਵਨਾ ਹੈ, ਜਿਸ ਵਿਚ ਇਸ ਮੁੱਦੇ ਨੂੰ ਵੀ ਹੱਲ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...