Editor-In-Chief

spot_imgspot_img

ਕਿਸਾਨੀ ਮੁੱਦੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਰੱਖੜਾ ਭਰਾ

Date:

ਪਟਿਆਲਾ, 17 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):- ਵਿਦੇਸ਼ਾਂ ਅੰਦਰ ਪੰਜਾਬੀਆਂ ਦਾ ਅਤੇ ਪੰਜਾਬ ਦਾ ਡੰਕਾ ਵਜਾਉਣ ਵਾਲੇ ਉੱਘੇ ਐਨ.ਆਰ.ਆਈ (NRI), ਸਮਾਜ ਸੇਵਕ ਡਾ. ਦਰਸ਼ਨ ਸਿੰਘ ਰੱਖੜਾ ਨੇ ਅੱਜ ਆਪਣੇ ਭਰਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ (Former minister Surjit Singh Rakhra) ਅਤੇ ਚਰਨਜੀਤ ਸਿੰਘ ਰੱਖੜਾ (Charanjit Singh Rakhra) ਨੂੰ ਨਾਲ ਲੈ ਕੇ ਕਿਸਾਨੀ ਮਸਲਿਆਂ ਦੇ ਹੱਲ ਲਈ ਭਾਰਤ ਦੇ ਗ੍ਰਹਿ ਮੰਤਰੀ ਅਤੇ ਬੀਜੇਪੀ ਦੇ ਸਿਰਮੌਰ ਨੇਤਾ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਲੰਬੀ ਮੀਟਿੰਗ ਕਰਕੇ ਉਨ੍ਹਾਂ ਨੂੰ ਅਪੀਲ ਕੀਤੀ।

ਕਿ ਉਹ ਬਾਰਡਰਾਂ ‘ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ,ਇਸ ਤੋਂ ਪਹਿਲਾਂ ਵੀ ਦਿੱਲੀ ਬਾਰਡਰਾਂ (Delhi Borders) ‘ਤੇ ਜਦੋਂ ਕਿਸਾਨੀ ਸੰਘਰਸ਼ ਚੱਲਿਆ ਸੀ ਤਾਂ ਦਰਸ਼ਨ ਸਿੰਘ ਰੱਖੜਾ, ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਰੱਖੜਾ ਨੇ ਦਿੱਲੀ ਬਾਰਡਰ (Delhi Border) ‘ਤੇ ਕਿਸਾਨਾਂ ਲਈ 24 ਘੰਟੇ ਦਾ ਲੰਗਰ ਚਲਾਇਆ ਸੀ,ਬਹੁਤ ਵਧੀਆ ਰੈਣ ਬਸੇਰੇ ਬਣਾਏ ਸਨ ਤੇ ਦਵਾਈਆਂ ਦੇ ਪ੍ਰਬੰਧ ਕੀਤੇ ਸਨ ਤੇ ਪੂਰਾ ਲਗਭਗ ਸਾਲ ਜਦੋਂ ਤੱਕ ਸੰਘਰਸ਼ ਜਾਰੀ ਰਿਹਾ,ਇਹ ਲੰਗਰ ਵੀ ਉਸੇ ਤਰ੍ਹਾਂ ਚਲਦੇ ਰਹੇ,ਦਰਸ਼ਨ ਸਿੰਘ ਰੱਖੜਾ (Darshan Singh Rakhra) ਆਪਣੀ ਮਿੱਟੀ ਨਾਲ ਜੁੜੇ ਹੋਏ ਕਿਸਾਨ ਹਨ।

ਤੇ ਵਿਦੇਸ਼ਾਂ ਅੰਦਰ ਅਰਬਾਂ ਦਾ ਕਾਰੋਬਾਰ ਹੋਣ ਤੋਂ ਬਾਅਦ ਵੀ ਪਟਿਆਲਾ ਵਿੱਚ ਸਥਿਤ ਆਪਣੇ ਪਿੰਡ ਵਿੱਚ ਹਰ ਦੋ ਮਹੀਨੇ ਵਿੱਚ ਇੱਕ ਵਾਰ ਜਰੂਰ ਆਉਂਦੇ ਹਨ,ਦਰਸ਼ਨ ਸਿੰਘ ਰੱਖੜਾ ਨੇ ਆਖਿਆ ਕਿ ਉਨ੍ਹਾਂ ਨੇ ਉਨ੍ਹਾਂ ਦੇ ਭਰਾ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ (Former Minister Surjit Singh Rakhra) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਗੱਲ ਦੀ ਬਰੀਕੀ ਨਾਲ ਜਾਣਕਾਰੀ ਦਿੱਤੀ ਕਿ ਪੰਜਾਬ ਕਿਸਾਨੀ ਦੇ ਸਿਰ ‘ਤੇ ਹੈ ਤੇ ਅੱਜ ਦਾ ਕਿਸਾਨ ਆਰਥਿਕ ਮੰਦੀ ਦੇ ਦੌਰ ਵਿਚੋਂ ਲੰਘ ਰਿਹਾ ਹੈ,ਜਿਸ ਕਾਰਨ ਰੋਜਾਨਾ ਖੁਦਕੁਸ਼ੀਆਂ ਵਧ ਰਹੀਆਂ ਹਨ,ਛੋਟੇ ਕਿਸਾਨ ਰੋਜ਼ੀ-ਰੋਟੀ ਤੋਂ ਮੁਥਾਜ ਹੋ ਰਹੇ ਹਨ,ਜ਼ਮੀਨਾਂ ਘੱਟ ਚੁਕੀਆਂ ਹਨ,ਪਾਣੀ ਧਰਤੀ ਹੇਠਾਂ ਬਹੁਤ ਜ਼ਿਆਦਾ ਜਾ ਚੁੱਕਾ ਹੈ,ਜਿਸ ਕਾਰਨ ਕਿਸਾਨ ਦੀ ਜ਼ਿੰਦਗੀ ਬਹੁਤ ਜ਼ਿਆਦਾ ਔਖੀ ਹੋਈ ਪਈ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...