Editor-In-Chief

spot_imgspot_img

ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਦੀ ਅਚਾਨਕ ਵਿਗੜੀ ਤਬੀਅਤ,ਵੀਂ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ

Date:

ਨਵੀਂ ਦਿੱਲੀ, 03 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਨੇਤਾ ਸੋਨੀਆ ਗਾਂਧੀ ਦੀ ਸਿਹਤ ਸ਼ਨੀਵਾਰ ਰਾਤ ਅਚਾਨਕ ਵਿਗੜ ਗਈ। ਕਾਂਗਰਸ ਸੂਤਰਾਂ ਮੁਤਾਬਕ ਉਨ੍ਹਾਂ ਨੂੰ ਹਲਕਾ ਬੁਖਾਰ ਸੀ,ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਨਵੀਂ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ (Sir Ganga Ram Hospital) ‘ਚ ਭਰਤੀ ਕਰਵਾਇਆ ਗਿਆ ਸੀ।ਇਕ ਡਾਕਟਰ ਨੇ ਦੱਸਿਆ ਕਿ ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਹਾਲਤ ‘ਤੇ ਨਜ਼ਰ ਰੱਖ ਰਹੀ ਹੈ।ਇਸ ਤੋਂ ਪਹਿਲਾਂ ਮਾਰਚ ‘ਚ ਵੀ ਸੋਨੀਆ ਗਾਂਧੀ ਨੂੰ ਖਰਾਬ ਸਿਹਤ ਕਾਰਨ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ, ਇੱਕ ਦਿਨ ਬਾਅਦ ਜਾਰੀ ਕੀਤੇ ਗਏ ਮੈਡੀਕਲ ਬੁਲੇਟਿਨ (Medical Bulletin) ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...