ਚੰਡੀਗੜ੍ਹ,6 ਜੁਲਾਈ,(ਹਰਪ੍ਰੀਤ ਸਿੰਘ ਜੱਸੋਵਾਲ):- ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਅਜਿਹੇ ‘ਚ ਹਰ ਸੂਬੇ ‘ਚ ਸਿਆਸੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਅਜਿਹੇ ‘ਚ ਜਿੱਥੇ ਬੀਤੇ ਦਿਨ ਭਾਜਪਾ ਨੇ ਸੁਨੀਲ ਜਾਖੜ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ,ਉੱਥੇ ਹੀ ਖਬਰਾਂ ਆ ਰਹੀਆਂ ਹਨ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਭਾਜਪਾ ‘ਚ ਇਕ ਵਾਰ ਫਿਰ ਗਠਜੋੜ ਹੋ ਸਕਦਾ ਹੈ,ਇੰਨਾ ਹੀ ਨਹੀਂ ਸਗੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਰਸਿਮਰਤ ਕੌਰ ਬਾਦਲ (Harsimrat Kaur Badal) ਨੂੰ ਇਕ ਵਾਰ ਫਿਰ ਤੋਂ ਵਜ਼ਾਰਤ ਦਿੱਤਾ ਜਾ ਸਕਦਾ ਹੈ।
ਭਾਜਪਾ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ ਅਤੇ ਅਜਿਹੇ ਵਿੱਚ ਪੰਜਾਬ ਵਿੱਚ ਵੀ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਭਾਜਪਾ ਨੂੰ ਸੁਨੀਲ ਜਾਖੜ ਦੇ ਰੂਪ ‘ਚ ਨਵਾਂ ਮੁਖੀ ਮਿਲਿਆ ਹੈ ਅਤੇ ਪੰਜਾਬ ‘ਚ ਇਹ ਪਹਿਲੀ ਵਾਰ ਹੈ ਕਿ ਭਾਜਪਾ ਨੇ ਕਿਸੇ ਹੋਰ ਪਾਰਟੀ ਦੇ ਨੇਤਾ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ।
ਭਾਜਪਾ ਦਾ ਅਗਲਾ ਵੱਡਾ ਕਦਮ ਹੁਣ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨਾਲ ਗਠਜੋੜ ਦੱਸਿਆ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੀਟਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਗੱਲਬਾਤ ਹੋ ਚੁੱਕੀ ਹੈ ਅਤੇ ਸਿਰਫ਼ ਰਸਮੀ ਐਲਾਨ ਹੀ ਬਾਕੀ ਹੈ। ਇਸ ਦੌਰਾਨ ਇਹ ਵੀ ਕਿਹਾ ਗਿਆ ਕਿ ਸ਼ਾਇਦ ਇਕ ਵਾਰ ਫਿਰ ਹਰਸਿਮਰਤ ਕੌਰ ਬਾਦਲ (Harsimrat Kaur Badal) ਨੂੰ ਕੋਈ ਮੰਤਰਾਲਾ ਦਿੱਤਾ ਜਾਵੇ,ਯਾਨੀ ਉਨ੍ਹਾਂ ਨੂੰ ਮੁੜ ਕੇਂਦਰੀ ਮੰਤਰੀ ਬਣਾਇਆ ਜਾਵੇ।
ਹਾਲਾਂਕਿ,ਅਜੇ ਤੱਕ ਇਸਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਅਜਿਹੀ ਸਥਿਤੀ ਵਿੱਚ ਅਧਿਕਾਰਤ ਘੋਸ਼ਣਾ ਹੋਣ ਤੱਕ ਉਡੀਕ ਕਰਨੀ ਪਵੇਗੀ,ਸੁਨੀਲ ਜਾਖੜ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਪੰਜਾਬ ਭਾਜਪਾ ਦਾ ਮੁਖੀ ਬਣਾਇਆ ਗਿਆ ਹੈ ਅਤੇ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਸਾਰੀਆਂ ਪਾਰਟੀਆਂ ਨੇ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅਜਿਹੇ ‘ਚ ਸੁਨੀਲ ਜਾਖੜ (Sunil Jakhar) ਨੂੰ ਪੰਜਾਬ ਭਾਜਪਾ ਦਾ ਮੁਖੀ ਬਣਾਉਣਾ ਵੀ ਪਾਰਟੀ ਨੂੰ ਸਕਾਰਾਤਮਕ ਨਤੀਜੇ ਦੇ ਸਕਦਾ ਹੈ ਕਿਉਂਕਿ ਉਨ੍ਹਾਂ ਕੋਲ ਪਾਰਟੀ ਦੇ ਮੁਖੀ ਵਜੋਂ ਸਾਲਾਂ ਦਾ ਤਜ਼ਰਬਾ ਹੈ।