Editor-In-Chief

spot_imgspot_img

ਸੈਟੇਲਾਈਟ ਚੈਨਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

Date:

NEW DELHI,26 JULY,(HARPREET SINGH JASSOWAL):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਇੱਕ ਵਫ਼ਦ ਵੱਲੋਂ ਮੰਗਲਵਾਰ ਨੂੰ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨਾਲ ਦਿੱਲੀ ਵਿਖੇ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਕੁਲਵੰਤ ਸਿੰਘ ਮੰਨਣ ਅਤੇ ਸਰਵਣ ਸਿੰਘ ਕੁਲਾਰ ਸ਼ਾਮਲ ਸਨ। ਇਸ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੀ ਮੌਜੂਦ ਰਹੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅਨੁਰਾਗ ਠਾਕੁਰ ਨੂੰ ਇੱਕ ਪੱਤਰ ਵੀ ਸੌਂਪਿਆ,ਜਿਸ ਵਿਚ ਗੁਰਬਾਣੀ ਪ੍ਰਸਾਰਣ ਲਈ ਸੈਟੇਲਾਈਟ ਚੈਨਲ ਦੀ ਪ੍ਰਕਿਰਿਆ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ।ਸੈਟੇਲਾਈਟ ਚੈਨਲ ਸਥਾਪਤ ਕਰਨ ਲਈ ਵੀ ਯਤਨ ਸ਼ੁਰੂ ਕੀਤੇ ਗਏ ਹਨ। ਮੁੱਢਲੇ ਤੌਰ ‘ਤੇ ਸਬੰਧਤ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਹੈ ਤਾਂ ਜੋ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾ ਸਕੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਆਪਣਾ ਚੈਨਲ ਸਥਾਪਤ ਹੋਣ ‘ਤੇ ਦੂਰਦਰਸ਼ਨ ਦੀ ਫ੍ਰੀ ਡਿਸ਼ ‘ਤੇ ਵੱਧ ਤੋਂ ਵੱਧ ਸੰਗਤ ਤੱਕ ਵੀ ਗੁਰਬਾਣੀ ਕੀਰਤਨ ਪਹੁੰਚੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

11 ਦਸੰਬਰ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਵਿੱਚ ਤੇਜ਼ ਸੀਤ ਲਹਿਰ ਸ਼ੁਰੂ ਹੋ ਸਕਦੀ ਹੈ

ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਚ ਠੰਡ...

ਪੰਜਾਬ ‘ਚ ਸਵਾਈਨ ਫਲੂ ਦੀ ਦਸਤਕ

ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਚ ਪਿਛਲੇ...

10 ਦਸੰਬਰ ਤੋਂ ਸੂਬਾ ਸਰਕਾਰ ਵੱਲੋਂ ‘ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ

ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- 10 ਦਸੰਬਰ ਤੋਂ...