Editor-In-Chief

spot_imgspot_img

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਚੱਲੀਆਂ ਤਾਬੜਤੋੜ ਗੋਲੀਆਂ,ਕਰੀਬ 30 ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ,1 ਦੀ ਹੋਈ ਮੌਤ,ਦੋ ਨੌਜਵਾਨ ਜ਼ਖ਼ਮੀ

Date:

ਫਗਵਾੜਾ,09 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਦੇ ਲੋਹਗੇਟ ‘ਤੇ ਖੜ੍ਹੇ ਨੌਜਵਾਨਾਂ ‘ਤੇ ਕਰੀਬ 30 ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ,ਇਸ ਹਮਲੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਜਿਸ ਦੀ ਪਹਿਚਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ,ਜਦੋਂ ਕਿ ਹਮਲੇ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ,ਬਦਮਾਸ਼ਾਂ ਦੇ ਹੱਥਾਂ ਵਿਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ,ਉਨ੍ਹਾਂ ਉਥੇ ਤਾਬੜਤੋੜ ਗੋਲੀਆਂ ਵੀ ਚਲਾਈਆਂ,ਹਮਲੇ ਵਿੱਚ ਜ਼ਖ਼ਮੀ ਹੋਏ ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਕੁਝ ਹਮਲਾਵਰਾਂ ਕੋਲ ਪਿਸਤੌਲ (Pistol) ਵੀ ਸਨ। ਉਨ੍ਹਾਂ ਨੇ ਆਉਂਦੇ ਹੀ ਉਨ੍ਹਾਂ ‘ਤੇ ਹਮਲਾ ਕਰ ਦਿੱਤਾ,ਇਸ ਹਮਲੇ ਵਿਚ ਜ਼ਖ਼ਮੀ ਹਰਪ੍ਰੀਤ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ।

ਜਿੱਥੇ ਉਸ ਦੀ ਮੌਤ ਹੋ ਗਈ,ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਸ ਦੇ ਭਰਾ ਹਰਪ੍ਰੀਤ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ,ਉਹ ਇਥੇ ਇੱਕ ਜੂਸ ਬਾਰ ਵਿੱਚ ਕੰਮ ਕਰਦਾ ਸੀ,ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਨ੍ਹਾਂ ‘ਤੇ ਹਮਲਾ ਕਰਨ ਵਾਲੇ ਵਿਅਕਤੀਆਂ ‘ਚ ਮਨੋਹਰ,ਰੋਸ਼ਨ,ਸਾਬਾ,ਅਭਿਸ਼ੇਕ ਅਤੇ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਸਨ,ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਹ, ਉਸ ਦਾ ਭਰਾ ਹਰਪ੍ਰੀਤ ਅਤੇ ਦੋਸਤ ਸੌਰਭ ਆਪਣੇ ਦੋਸਤ ਮਨੀ ਨੂੰ ਛੱਡਣ ਲਈ ਕਿਸੇ ਹੋਰ ਹੋਸਟਲ ਵਿੱਚ ਜਾ ਰਹੇ ਸਨ,ਉਹ ਲੋਹਗੇਟ ਕੋਲ ਖੜ੍ਹਾ ਸੀ,ਇਸ ਦੌਰਾਨ ਕਰੀਬ 25 ਤੋਂ 30 ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ,ਸਾਰਿਆਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ,ਉਨ੍ਹਾਂ ਨੇ ਹਮਲਾ ਕਰ ਦਿੱਤਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...