Editor-In-Chief

spot_imgspot_img

ਸ੍ਰੀਲੰਕਾ ਦੀ ਕੈਬਨਿਟ ਨੇ ਭਾਰਤ ਅਤੇ ਛੇ ਹੋਰ ਦੇਸ਼ਾਂ ਦੇ ਯਾਤਰੀਆਂ ਨੂੰ ਮੁਫ਼ਤ ਟੂਰਿਸਟ ਵੀਜ਼ਾ ਜਾਰੀ ਕਰਨ ਦੀ ਨੀਤੀ ਨੂੰ ਮਨਜ਼ੂਰੀ ਦੇ ਦਿਤੀ

Date:

ਕੋਲੰਬੋ,24 ਅਕਤੂਬਰ,(ਹਰਪ੍ਰੀਤ ਸਿੰਘ ਜੱਸੋਵਾਲ):- ਸ੍ਰੀਲੰਕਾ (Sri Lanka) ਦੀ ਕੈਬਨਿਟ ਨੇ ਕਰਜ਼ੇ ਦੇ ਬੋਝ ਹੇਠ ਦੱਬੇ ਟਾਪੂ ਦੇਸ਼ ਵਿਚ ਸੈਰ-ਸਪਾਟਾ ਖੇਤਰ ਦੇ ਮੁੜ ਨਿਰਮਾਣ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ ਭਾਰਤ ਅਤੇ ਛੇ ਹੋਰ ਦੇਸ਼ਾਂ ਦੇ ਯਾਤਰੀਆਂ ਨੂੰ ਮੁਫ਼ਤ ਟੂਰਿਸਟ ਵੀਜ਼ਾ (Free Tourist Visa) ਜਾਰੀ ਕਰਨ ਦੀ ਨੀਤੀ ਨੂੰ ਮਨਜ਼ੂਰੀ ਦੇ ਦਿਤੀ ਹੈ,ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਮੰਗਲਵਾਰ ਨੂੰ ਇਹ ਗੱਲ ਕਹੀ,ਵਿਦੇਸ਼ ਮੰਤਰੀ ਸਾਬਰੀ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਨੂੰ 31 ਮਾਰਚ 2024 ਤਕ ਪਾਇਲਟ ਪ੍ਰਾਜੈਕਟ ਵਜੋਂ ਲਾਗੂ ਕੀਤਾ ਜਾਵੇਗਾ।

ਮੰਤਰੀ ਮੰਡਲ ਨੇ ਤੁਰੰਤ ਪ੍ਰਭਾਵ ਨਾਲ ਭਾਰਤ,ਚੀਨ,ਰੂਸ,ਮਲੇਸ਼ੀਆ,ਜਾਪਾਨ,ਇੰਡੋਨੇਸ਼ੀਆ ਅਤੇ ਥਾਈਲੈਂਡ ਦੇ ਯਾਤਰੀਆਂ ਲਈ ਮੁਫ਼ਤ ਦਾਖਲੇ ਨੂੰ ਮਨਜ਼ੂਰੀ ਦੇ ਦਿਤੀ ਹੈ,ਇਨ੍ਹਾਂ ਦੇਸ਼ਾਂ ਦੇ ਸੈਲਾਨੀ ਸ੍ਰੀਲੰਕਾ (Sri Lanka) ਜਾਣ ਲਈ ਬਿਨਾਂ ਕਿਸੇ ਫੀਸ ਦੇ ਵੀਜ਼ਾ ਪ੍ਰਾਪਤ ਕਰ ਸਕਣਗੇ,2019 ਵਿਚ ਈਸਟਰ ਦੇ ਦਿਨ ਹੋਏ ਬੰਬ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ ਵਿਚ ਸੈਲਾਨੀਆਂ ਦੀ ਆਮਦ ਘੱਟ ਗਈ ਸੀ,ਇਨ੍ਹਾਂ ਧਮਾਕਿਆਂ ਵਿਚ 11 ਭਾਰਤੀਆਂ ਸਮੇਤ 270 ਲੋਕ ਮਾਰੇ ਗਏ ਸਨ ਅਤੇ 500 ਤੋਂ ਵੱਧ ਜ਼ਖ਼ਮੀ ਹੋਏ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

11 ਦਸੰਬਰ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਵਿੱਚ ਤੇਜ਼ ਸੀਤ ਲਹਿਰ ਸ਼ੁਰੂ ਹੋ ਸਕਦੀ ਹੈ

ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਚ ਠੰਡ...

ਪੰਜਾਬ ‘ਚ ਸਵਾਈਨ ਫਲੂ ਦੀ ਦਸਤਕ

ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਚ ਪਿਛਲੇ...

10 ਦਸੰਬਰ ਤੋਂ ਸੂਬਾ ਸਰਕਾਰ ਵੱਲੋਂ ‘ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ

ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- 10 ਦਸੰਬਰ ਤੋਂ...