Editor-In-Chief

spot_imgspot_img

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਸਖ਼ਤ ਇਤਰਾਜ਼

Date:

ਅੰਮ੍ਰਿਤਸਰ,19 ਜਨਵਰੀ 2024,(ਹਰਪ੍ਰੀਤ ਸਿੰਘ ਜੱਸੋਵਾਲ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ (parole) ਦੇਣ ’ਤੇ ਸਖ਼ਤ ਇਤਰਾਜ਼ ਕੀਤਾ ਹੈ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਮ ਰਹੀਮ ਨਾਲ ਸਰਕਾਰ ਵੱਲੋਂ ਵਿਸ਼ੇਸ਼ ਹਮਦਰਦੀ ਸਵਾਲ ਪੈਦਾ ਕਰਦੀ ਹੈ,ਇਹ ਸਿੱਧੇ ਤੌਰ ’ਤੇ ਸਿਆਸਤ ਤੋਂ ਪ੍ਰੇਰਤ ਵਰਤਾਰਾ ਹੈ,ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਰਕਾਰਾਂ ਦੋਹਰੀ ਨੀਤੀ ਅਪਣਾ ਰਹੀਆਂ ਹਨ।

ਇਕ ਪਾਸੇ ਬਲਾਤਕਾਰ ਤੇ ਕਤਲ ਦੇ ਇਲਜ਼ਾਮਾਂ ਵਿਚ ਸਜ਼ਾ ਕੱਟ ਰਹੇ ਵਿਅਕਤੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ,ਜਦਕਿ ਦੂਸਰੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਬਾਰੇ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਕਿਹਾ ਕਿ ਸਿਆਸੀ ਹਿੱਤਾਂ ਲਈ ਸਰਕਾਰਾਂ ਵੱਲੋਂ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾਣਾ ਇਤਰਾਜ਼ਯੋਗ ਹੈ ਅਤੇ ਇਹ ਰਾਮ ਰਹੀਮ ਵੱਲੋਂ ਕੀਤੇ ਜ਼ੁਲਮਾਂ ਦੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲੀ ਕਾਰਵਾਈ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...